ਫਗਵਾੜਾ (ਜਲੋਟਾ) : ਕਪੂਰਥਲਾ ਜ਼ਿਲ੍ਹੇ ਦੇ ਐੱਸਐੱਸਪੀ ਸ੍ਰੀ ਗੌਰਵ ਤੂਰਾ ਦੀ ਅਗਵਾਈ ਹੇਠ ਫਗਵਾੜਾ ਪੁਲਸ ਨੂੰ ਮੰਗਲਵਾਰ ਦੇਰ ਸ਼ਾਮ ਸ਼ਿਵ ਸੈਨਾ ਪੰਜਾਬ ਰਾਜ ਦੇ ਸੀਨੀਅਰ ਉਪ ਪ੍ਰਧਾਨ ਇੰਦਰਜੀਤ ਕਰਵਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਲ 'ਤੇ ਹੋਏ ਘਾਤਕ ਹਮਲੇ ਦੇ ਦੋਸ਼ੀਆਂ ਵਿੱਚੋਂ ਇੱਕ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਹੱਤਵਪੂਰਨ ਜਾਣਕਾਰੀ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੇ ਖ਼ਤਰੇ ਦੀ ਘੰਟੀ!
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਗਵਾੜਾ ਦੀ ਐੱਸਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਫਗਵਾੜਾ ਦੇ ਸੁਭਾਸ਼ ਨਗਰ ਦੇ ਰਹਿਣ ਵਾਲੇ ਨਰੇਸ਼ ਕੁਮਾਰ ਦੇ ਪੁੱਤਰ ਕੰਨੌਜ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਪੁਲਸ ਟੀਮਾਂ ਇਸ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ, ਤਨਿਸ਼ ਉਰਫ ਭਿੰਦਾ ਪੁੱਤਰ ਚਰਨਜੀਤ ਕੁਮਾਰ ਉਰਫ ਲਾਡੀ, ਵਾਸੀ ਫਗਵਾੜਾ ਅਤੇ ਸੁਨੀਲ ਸਲਹੋਤਰਾ ਪੁੱਤਰ ਗੋਨੀ, ਵਾਸੀ ਸੁਭਾਸ਼ ਨਗਰ, ਫਗਵਾੜਾ ਦੇ ਸੰਭਾਵਿਤ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਈ-ਟਿਕਟਿੰਗ ਨੇ ਬਦਲ ਦਿੱਤੀ ਰੇਲਵੇ ਦੀ ਤਸਵੀਰ! ਹੁਣ 100 'ਚੋਂ 89 ਲੋਕ ਲੈਂਦੇ ਹਨ ਆਨਲਾਈਨ ਟਿਕਟ
ਐੱਸਪੀ ਸ਼ਰਮਾ ਨੇ ਫਗਵਾੜਾ ਦੇ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੁਲਸ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਬਹੁਤ ਛੇਤੀ ਗ੍ਰਿਫ਼ਤਾਰ ਕਰ ਲਵੇਗੀ। ਇਸ ਮੌਕੇ ਡੀਐੱਸਪੀ ਫਗਵਾੜਾ ਭਾਰਤ ਭੂਸ਼ਣ ਸੈਣੀ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਦੌਰਾਨ ਪ੍ਰਾਪਤ ਜਾਣਕਾਰੀ ਅਨੁਸਾਰ, ਸਿਟੀ ਪੁਲਸ ਸਟੇਸ਼ਨ ਫਗਵਾੜਾ ਦੀ ਪੁਲਸ ਨੇ ਦੋਸ਼ੀਆਂ ਵਿਰੁੱਧ ਆਈਪੀਸੀ ਦੀ ਧਾਰਾ 109, 126(2), 190(1), 191(3) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ’ਚ ਦਰਜ FIR ਹਾਈ ਕੋਰਟ ਵੱਲੋਂ ਖ਼ਾਰਜ, ਕੀਤੀ ਇਹ ਟਿੱਪਣੀ
NEXT STORY