ਰਾਹੋਂ - ਇੱਕ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰਕੇ ਉਸ ਕੋਲੋਂ ਇੱਕ ਪਿਸਤੌਲ, ਦੋ ਖਾਲੀ ਮੈਗਜ਼ੀਨ, ਤਿੰਨ ਜਿੰਦਾ ਕਾਰਤੂਸ ਸਣੇ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।ਥਾਣਾ ਰਾਹੋਂ ਦੇ ਐੱਸ. ਐੱਚ. ਓ. ਗੁਰਦਿਆਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ. ਐੱਸ. ਆਈ. ਮਨਜੀਤ, ਹੈੱਡ ਕਾਂਸਟੇਬਲ ਮਨੋਜ ਕੁਮਾਰ ਪੁਲਸ ਪਾਰਟੀ ਦੇ ਨਾਲ ਨਹਿਰ ਛੋਕਰਾਂ ਤੋਂ ਹੁੰਦੇ ਹੋਏ ਪਿੰਡ ਕੋਟਰਾਂਝਾ ਵੱਲ ਜਾ ਰਹੇ ਸੀ ਕਿ ਸਾਹਮਣੇ ਤੋਂ ਇਕ ਸਰਦਾਰ ਵਿਅਕਤੀ ਪੈਦਲ ਆ ਰਿਹਾ ਸੀ ਕਿ ਪੁਲਸ ਪਾਰਟੀ ਨੂੰ ਵੇਖਦੇ ਹੀ ਉਹ ਘਬਰਾ ਗਿਆ ਅਤੇ ਪਿੱਛੇ ਨੂੰ ਮੁੜ੍ਹਨ ਲੱਗਾ ਤਾਂ ਪੁਲਸ ਨੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸਦੇ ਡੱਬ 'ਚੋਂ ਇਕ ਪਿਸਤੌਲ, ਦੋ ਖਾਲੀ ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਦੋਸ਼ੀ ਦੀ ਪਛਾਣ ਹਰਮੇਲ ਸਿੰਘ (ਮੇਲਾ) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਛੋਕਰਾਂ ਥਾਣਾ ਰਾਹੋਂ ਜ਼ਿਲਾ ਨਵਾਂਸ਼ਹਿਰ ਦੇ ਰੂਪ 'ਚ ਹੋਈ। ਇਸਦੇ ਖਿਲਾਫ ਥਾਣਾ ਰਾਹੋਂ ਵਿਖੇ ਮਾਮਲਾ ਦਰਜ ਕਰਕੇ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ।
ਏ. ਡੀ. ਸੀ ਪੀ-2 ਨੇ ਥਾਣਾ ਨੰਬਰ 3 ਦੀ ਕੀਤੀ ਅਚਨਚੇਤ ਚੈਕਿੰਗ, ਕਬਾੜ ਨੂੰ ਚੁੱਕਣ ਦੇ ਦਿੱਤੇ ਆਦੇਸ਼ (ਤਸਵੀਰਾਂ)
NEXT STORY