ਰਾਹੋਂ, (ਪ੍ਰਭਾਕਰ)- ਥਾਣਾ ਰਾਹੋਂ ਦੇ ਐੱਸ.ਐੱਚ.ਓ. ਸੁਭਾਸ਼ ਦੀ ਅਗਵਾਈ 'ਚ ਸ਼ੇਖੇ ਮਜਾਰਾ ਚੌਕੀ ਇੰਚਾਰਜ ਏ.ਐੱਸ.ਆਈ. ਗੁਰਬਖਸ਼ ਸਿੰਘ ਤੇ ਏ.ਐੱਸ.ਆਈ. ਸੁਰਿੰਦਰ ਸਿੰਘ ਪੁਲਸ ਪਾਰਟੀ ਨਾਲ ਮਾਛੀਵਾੜਾ ਰੋਡ ਰਾਹੋਂ 'ਤੇ ਜਾ ਰਹੇ ਸੀ।
ਇਸ ਦੌਰਾਨ ਰਾਤ 8.30 ਵਜੇ ਦੇ ਕਰੀਬ ਇਕ ਨੌਜਵਾਨ ਪੈਦਲ ਆ ਰਿਹਾ ਸੀ, ਜਿਸ ਨੂੰ ਰੋਕ ਕੇ ਪੁਲਸ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਤਿੰਦਰ ਕੁਮਾਰ ਪੁੱਤਰ ਮਹਿੰਦਰ ਸਿੰਘ ਉਰਫ ਕਾਲਾ ਵਾਸੀ ਦਿਲਾਵਰਪੁਰ ਥਾਣਾ ਰਾਹੋਂ ਖਿਲਾਫ਼ ਮਾਮਲਾ ਦਰਜ ਕਰ ਕੇ ਨਵਾਂਸ਼ਹਿਰ ਦੀ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਜੱਜ ਸਾਹਿਬ ਦੇ ਹੁਕਮਾਂ ਤਹਿਤ ਉਸ ਨੂੰ ਲੁਧਿਆਣਾ ਜੇਲ ਭੇਜਿਆ ਗਿਆ।
ਕਿਰਤੀਆਂ ਨੇ ਕਾਲੀਆਂ ਝੰਡੀਆਂ ਨਾਲ ਕੀਤਾ ਪ੍ਰਦਰਸ਼ਨ
NEXT STORY