ਜ਼ੀਰਕਪੁਰ (ਧੀਮਾਨ) : ਬਲਟਾਣਾ ਖੇਤਰ ’ਚ ਗਾਂ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ 30 ਸਾਲਾ ਸ਼ਿਵ ਰਾਮ ਵਜੋਂ ਹੋਈ ਹੈ, ਜੋ ਮੂਲ ਰੂਪ ’ਚ ਜ਼ਿਲ੍ਹਾ ਗੋਂਡਾ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਹੈ ਤੇ ਬਾਪੂਧਾਮ ਕਾਲੋਨੀ, ਸੈਕਟਰ-26, ਚੰਡੀਗੜ੍ਹ ’ਚ ਰਹਿੰਦਾ ਹੈ। ਪੁਲਸ ਅਨੁਸਾਰ ਸੈਣੀ ਵਿਹਾਰ ਬਲਟਾਣਾ ਦੇ ਵਸਨੀਕ ਤੇ ਗਊ ਰੱਖਿਆ ਦਲ ਨਾਲ ਜੁੜੇ ਰਵਿੰਦਰ ਕੁਮਾਰ ਨੇ ਸ਼ਿਕਾਇਤ ਦਿੱਤੀ ਕਿ 31 ਜੁਲਾਈ ਨੂੰ ਤੜਕੇ ਕਰੀਬ 1:30 ਵਜੇ ਉਨ੍ਹਾਂ ਨੂੰ ਦੀਪਕ ਨਾਮਕ ਨੌਜਵਾਨ ਦਾ ਫੋਨ ਆਇਆ। ਫੋਨ ਕਰਨ ਵਾਲੇ ਨੇ ਦੱਸਿਆ ਕਿ ਸੋਹੀ ਕੰਪਲੈਕਸ ਮਾਰਕੀਟ ਦੇ ਸਾਹਮਣੇ ਇਕ ਵਿਅਕਤੀ ਸੜਕ ਕਿਨਾਰੇ ਬੈਠੀ ਗਾਂ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤ ਕਰ ਰਿਹਾ ਹੈ ਤੇ ਉਸ ਨਾਲ ਮਾਰਕੁੱਟ ਵੀ ਕਰ ਰਿਹਾ ਹੈ।
ਸ਼ਿਕਾਇਤਕਰਤਾ ਮੁਤਾਬਕ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਮੁਲਜ਼ਮ ਨੂੰ ਕਥਿਤ ਤੌਰ ’ਤੇ ਗਾਂ ਨਾਲ ਦੁਰਵਿਵਹਾਰ ਕਰਦੇ ਦੇਖਿਆ। ਉਨ੍ਹਾਂ ਨੇ ਇਸ ਦੀ ਵੀਡੀਓ ਵੀ ਬਣਾਈ ਤਾਂ ਜੋ ਘਟਨਾ ਦੇ ਸਬੂਤ ਸੁਰੱਖਿਅਤ ਰਹਿ ਸਕਣ। ਇਸ ਤੋਂ ਬਾਅਦ ਹੋਰ ਸਾਥੀਆਂ ਦੀ ਮਦਦ ਨਾਲ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਸ਼ਿਕਾਇਤ ’ਚ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮ ਦੀ ਇਸ ਕਥਿਤ ਹਰਕਤ ਨਾਲ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ਼ਿਕਾਇਤਕਰਤਾ ਨੇ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪੁਲਸ ਨੇ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ।
ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
NEXT STORY