ਫਿਰੋਜ਼ਪੁਰ (ਪਰਮਜੀਤ ਸੋਢੀ) : ਮਮਦੋਟ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਚੌਂਕ ਬਿਜਲੀ ਘਰ ਮਮਦੋਟ ਪਾਸ ਪੁੱਜੇ।
ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਦੇਸ ਰਾਜ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਛਾਂਗਾ ਖੁਰਦ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ ਦੇ ਇਨ੍ਹਾਂ 16 ਜ਼ਿਲ੍ਹਿਆਂ ਨੂੰ ਹੋਣ ਜਾ ਰਿਹਾ ਵੱਡਾ ਫਾਇਦਾ, ਸਰਕਾਰ ਨੇ ਕੀਤਾ ਐਲਾਨ
NEXT STORY