ਫਿਰੋਜ਼ਪੁਰ (ਪਰਮਜੀਤ ਸੋਢੀ) : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵੱਲੋਂ ਜਾਨਲੇਵਾ ਚਾਈਨੀਜ਼ ਡੋਰ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੂੰ ਸਫ਼ਲਤਾ ਮਿਲੀ ਹੈ। ਪੁਲਸ ਟੀਮ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਚਾਈਨੀਜ਼ ਡੋਰ ਦੇ 7 ਗੱਟੂਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਸਬ-ਇੰਸਪੈਕਟਰ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ।
ਇਸ ਦੌਰਾਨ ਮੁਖਬਰ ਖਾਸ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਰਾਹੁਲ ਕਪੂਰ ਪੁੱਤਰ ਰਮੇਸ਼ ਵਾਸੀ ਬਾਂਸਾ ਵਾਲਾ ਬਾਜ਼ਾਰ, ਬਾਂਸੀ ਗੇਟ ਫਿਰੋਜ਼ਪੁਰ, ਜੋ ਕਿ ਪਲਾਸਟਿਕ ਦੀ ਚਾਈਨੀਜ਼ ਡੋਰ ਵੇਚਣ ਦਾ ਗੈਰ-ਕਾਨੂੰਨੀ ਧੰਦਾ ਕਰਦਾ ਹੈ, ਅੱਜ ਵੀ ਟੀ. ਵੀ. ਹਸਪਤਾਲ ਦੀ ਬੈਕ ਸਾਈਡ, ਧਵਨ ਕਾਲੋਨੀ ਰੋਡ ’ਤੇ ਚਾਈਨੀਜ਼ ਡੋਰ ਦੇ ਗੱਟੂ ਕੋਲ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕਰਕੇ ਰਾਹੁਲ ਕਪੂਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ ਚਾਈਨੀਜ਼ ਡੋਰ ਦੇ 7 ਗੱਟੂ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
36 ਘੰਟਿਆਂ ਦੀ ਮੈਰਾਥਨ ਦੌੜ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚੇਗਾ ਜਸਕਰਨ ਸਿੰਘ!
NEXT STORY