ਗੁਰੂਹਰਸਹਾਏ (ਸਿਕਰੀ) : ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ 800 ਕੈਪਸੂਲ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੁਰੂ ਰਾਮ ਦਾਸ ਨਗਰ ਫਿਰੋਜ਼ਪੁਰ ਸ਼ਹਿਰ ਨਸ਼ੀਲੇ ਕੈਪਸੂਲ ਵੇਚਦਾ ਹੈ।
ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 800 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼
NEXT STORY