ਫਿਰੋਜ਼ਪੁਰ (ਖੁੱਲਰ) : ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਅਤੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਗਸ਼ਤ ਕਰਦੀ ਹੋਈ ਪਿੰਡ ਮਾਛੀਵਾੜਾ ਚੌਂਕ ਕੋਲ ਪੁੱਜੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸਤਪਾਲ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਹਬੀਬ ਵਾਲਾ ਜੋ ਹਬੀਬ ਵਾਲਾ ਵਿਖੇ ਕੈਮਿਸਟ ਦੀ ਦੁਕਾਨ ਕਰਦਾ ਹੈ ਅਤੇ ਆਪਣੀ ਦੁਕਾਨ ਦੀ ਨਾਲ ਵਾਲੀ ਦੁਕਾਨ ਵਿਚ ਕਿਸੇ ਹੋਰ ਵਿਅਕਤੀ ਦੇ ਨਾਮ ਦਾ ਲਾਇਸੈਂਸ ਵਰਤ ਕੇ ਸਰਕਾਰ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਦਾ ਹੈ।
ਉਹ ਖ਼ੁਦ ਮੈਡੀਸਨ ਦਾ ਮਾਹਿਰ ਨਹੀਂ ਹੈ ਅਤੇ ਆਮ ਜਨਤਾ ਦੀ ਜਾਨ ਖ਼ਤਰੇ 'ਚ ਪਾ ਰਿਹਾ ਹੈ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਕਾਬੂ ਆ ਸਕਦਾ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਦੁਕਾਨ ’ਤੇ ਛਾਪੇਮਾਰੀ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਦੁਕਾਨ ’ਚੋਂ 190 ਕੈਪਸੂਲ ਅਤੇ 160 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਸੰਤ ਨਿਰੰਜਨ ਦਾਸ ਜੀ ਮਹਾਰਾਜ ਕੋਲੋਂ ਤਰੁਣ ਚੁੱਘ ਨੇ ਲਿਆ ਆਸ਼ੀਰਵਾਦ
NEXT STORY