ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ 'ਚ ਥਾਣਾ ਮਨੀਮਾਜਰਾ ਦੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਪੁਲਸ ਵਲੋਂ ਇਕ ਵਿਅਕਤੀ ਨੂੰ 26 ਤੋਲੇ ਸੋਨੇ ਸਮੇਤ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਮੋਹਾਲੀ ਦੇ ਅਸ਼ੋਕ ਕੁਮਾਰ ਦੇ ਤੌਰ 'ਤੇ ਕੀਤੀ ਗਈ ਹੈ। ਪੁਲਸ ਵਲੋਂ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਕਰੀਬ 8 ਲੱਖ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕਾਂਗਰਸ 'ਚ ਬਗਾਵਤ ਤੇਜ਼, ਦੂਲੋ ਦੇ ਬਿਆਨ ਨੇ ਲਿਆਂਦਾ ਸਿਆਸੀ ਭੂਚਾਲ
NEXT STORY