ਫਤਿਹਗੜ੍ਹ ਸਾਹਿਬ (ਸੁਰੇਸ਼, ਮੱਗੋ, ਜੱਜੀ, ਜਗਦੇਵ) : ਸੀ. ਆਈ. ਏ. ਸਰਹਿੰਦ ਦੀ ਪੁਲਸ ਟੀਮ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ 5 ਪਿਸਤੌਲ ਤੇ 26 ਜ਼ਿੰਦਾ ਰੌਂਦ ਸਮੇਤ ਕਾਬੂ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੀ. ਆਈ. ਏ. ਸਰਹਿੰਦ ਦੀ ਪੁਲਸ ਟੀਮ ਨੇ ਵੀਰਪ੍ਰਤਾਪ ਸਿੰਘ ਉਰਫ ਬਿੱਲੂ ਪੁੱਤਰ ਰਵੀਪਾਲ ਸਿੰਘ ਵਾਸੀ ਮਕਾਨ ਨੰਬਰ 323, ਗਲੀ ਨੰਬਰ 12, ਸ਼ਿਵ ਸ਼ਕਤੀ ਨਗਰ ਊਨਾ ਰੋਡ ਬੈਕ ਸਾਈਡ ਸਾਧੂ ਆਸ਼ਰਮ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 3 ਪਿਸਤੌਲ 315 ਬੋਰ ਸਮੇਤ 6 ਜ਼ਿੰਦਾ ਰੌਂਦ ਅਤੇ 2 ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 20 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਨੇ 7 ਘੰਟੇ ਕੀਤੀ ਵਿਧਾਇਕ ਪਾਹੜਾ ਤੇ ਪਰਿਵਾਰਕ ਮੈਂਬਰਾਂ ਕੋਲੋਂ ਪੁੱਛਗਿੱਛ, ਕੀਤੇ ਇਹ ਸਵਾਲ
ਡਾ. ਗਰੇਵਾਲ ਨੇ ਦੱਸਿਆ ਕਿ ਕਥਿਤ ਮੁਲਜ਼ਮ ਖਿਲਾਫ਼ ਸਬੰਧਤ ਧਾਰਾਵਾਂ ਤਹਿਤ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਕਥਿਤ ਮੁਲਜ਼ਮ ਖਿਲਾਫ਼ ਪਹਿਲਾਂ ਵੀ ਜ਼ਿਲ੍ਹਾ ਹੁਸ਼ਿਆਰਪੁਰ ’ਚ ਇਕ ਮੁਕੱਦਮਾ ਦਰਜ ਹੈ। ਉਨ੍ਹਾਂ ਦੱਸਿਆ ਕਿ ਕਥਿਤ ਮੁਲਜ਼ਮ ਯੂ. ਪੀ. ਤੋਂ ਨਾਜਾਇਜ਼ ਅਸਲਾ ਲਿਆ ਕੇ ਪੰਜਾਬ ’ਚ ਗੈਂਗਸਟਰਾਂ ਅਤੇ ਹੋਰ ਲੁੱਟ-ਖੋਹਾਂ ਕਰਨ ਵਾਲੇ ਮਾੜੇ ਅਨਸਰਾਂ ਨੂੰ ਸਪਲਾਈ ਕਰਨ ਦਾ ਧੰਦਾ ਕਰਦਾ ਸੀ। ਜਿਸ ਦਾ ਜੇਲ੍ਹ ’ਚ ਬੰਦ ਗੈਂਗਸਟਰਾਂ ਨਾਲ ਵੀ ਤਾਲਮੇਲ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਤੇ ਰੋਜ਼ਗਾਰ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ
ਉਨ੍ਹਾਂ ਦੱਸਿਆ ਕਿ ਵੀਰ ਪ੍ਰਤਾਪ ਸਿੰਘ ਉਰਫ ਬਿੱਲੂ ਪਾਸੋਂ ਹੁਣ ਤੱਕ ਦੀ ਪੁੱਛਗਿੱਛ ਦੌਰਾਨ ਇਹ ਪਤਾ ਲੱਗਾ ਹੈ, ਕਿ ਮੁਲਜ਼ਮ ਦੇ ਹੁਸ਼ਿਆਰਪੁਰ ਜੇਲ੍ਹ ’ਚ ਬੰਦ ਰਹਿਣ ਦੌਰਾਨ ਮਾੜੇ ਅਨਸਰਾਂ ਨਾਲ ਸਬੰਧ ਹੋ ਗਏ ਸਨ, ਜਿਨ੍ਹਾਂ ਦੀ ਮਦਦ ਨਾਲ ਇਹ ਯੂ. ਪੀ. ਤੋਂ ਨਾਜਾਇਜ਼ ਅਸਲਾ ਲਿਆ ਕੇ ਪੰਜਾਬ ’ਚ ਸਪਲਾਈ ਕਰਨ ਲੱਗ ਪਿਆ ਸੀ। ਹੁਣ ਇਸ ਨੇ ਅਸਲਾ ਕਿਸ ਨੂੰ ਸਪਲਾਈ ਕਰਨਾ ਸੀ, ਇਸ ਬਾਰੇ ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲਸ (ਡੀ) ਦਿਗਵਿਜੈ ਕਪਿਲ, ਸੀ. ਆਈ. ਏ. ਸਟਾਫ ਸਰਹਿੰਦ ਦੇ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਵੀ ਹਾਜ਼ਰ ਸਨ।
ਪੰਚਾਇਤ ਸਕੱਤਰਾਂ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਅਹਿਮ ਬਿਆਨ
NEXT STORY