ਜਲੰਧਰ (ਕੁੰਦਨ, ਪੰਕਜ) - ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 10 ਜਨਵਰੀ 2026 ਨੂੰ ਥਾਣਾ ਰਾਮਾਮੰਡੀ ਵੱਲੋਂ ਐਨ.ਡੀ.ਪੀ.ਐਸ. ਐਕਟ ਦੀ ਧਾਰਾ 20 ਤਹਿਤ ਐਫ.ਆਈ.ਆਰ ਨੰਬਰ 7 ਦਰਜ ਕੀਤੀ ਗਈ। ਇਸ ਕਾਰਵਾਈ ਦੌਰਾਨ ਪੁਲਸ ਨੇ ਯੁਵਰਾਜ ਪੁੱਤਰ ਪ੍ਰਿੰਸ ਕੁਮਾਰ ਵਾਸੀ ਸੰਜੇ ਗਾਂਧੀ ਨਗਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਸ ਨੇ ਟਾਟਾ ਏਸ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਵਿੱਚੋਂ 22 ਕਿਲੋਗ੍ਰਾਮ 300 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਹ ਮਾਤਰਾ ਐਨ.ਡੀ.ਪੀ.ਐਸ. ਐਕਟ ਅਨੁਸਾਰ ਵਪਾਰਕ ਸ਼੍ਰੇਣੀ ਵਿੱਚ ਆਉਂਦੀ ਹੈ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਨਸ਼ਿਆਂ ਦੇ ਨੈੱਟਵਰਕ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਧੀਨ ਕੀਤੀ ਗਈ ਹੈ, ਜਿਸਦਾ ਮਕਸਦ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਣਾ ਅਤੇ ਨੌਜਵਾਨਾਂ ਨੂੰ ਇਸ ਲਤ ਤੋਂ ਬਚਾਉਣਾ ਹੈ।
ਮਾਮਲੇ ਦੀ ਹੋਰ ਜਾਂਚ ਜਾਰੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਅੱਗੇ-ਪਿੱਛੇ ਦੇ ਸਾਰੇ ਸੰਬੰਧਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਾਰੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪੰਜਾਬ ਪੁਲਸ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਭਰੋਸੇਯੋਗ ਜਾਣਕਾਰੀ ਪੁਲਸ ਨਾਲ ਸਾਂਝੀ ਕਰਕੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਮਜ਼ਬੂਤ ਬਣਾਇਆ ਜਾਵੇ।
AAP ਸਰਪੰਚ ਕਤਲ ਕਾਂਡ 'ਚ ਵੱਡੀ ਸਫਲਤਾ; ਅੰਮ੍ਰਿਤਸਰ ਤੋਂ ਫਰਾਰ ਦੋਵੇਂ ਸ਼ੂਟਰ ਰਾਏਪੁਰ ਤੋਂ ਗ੍ਰਿਫ਼ਤਾਰ
NEXT STORY