ਫਿਰੋਜ਼ਪੁਰ (ਆਨੰਦ) : ਥਾਣਾ ਮਮਦੋਟ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 260 ਰੁਪਏ ਭਾਰਤੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਰਵਾਨਾ ਸੀ।
ਉਨ੍ਹਾਂ ਨੂੰ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸੁਖਦੇਵ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਹਜ਼ਾਰਾ ਸਿੰਘ ਵਾਲਾ ਦਾਣਾ ਮੰਡੀ ਵਿਖੇ ਅਵਾਜਾਂ ਮਾਰ ਕੇ ਸ਼ੈੱਡ ਹੇਠਾਂ ਦੜਾ-ਸੱਟਾ ਲੱਗਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਸੁਖਦੇਵ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 260 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੇ ਹਨ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਚੜ੍ਹਦੇ ਸਾਲ ਆਈ ਮਾੜੀ ਖ਼ਬਰ! ਪੰਜਾਬ ਦੇ ਮਸ਼ਹੂਰ ਟੋਲ ਪਲਾਜ਼ਾ ਨੇੜੇ ਮਿਲੀ Bouncer ਦੀ ਲਾਸ਼
NEXT STORY