ਚੰਡੀਗੜ੍ਹ (ਕੁਲਦੀਪ) :cਇਰਸ ਨੇ ਸੈਕਟਰ-43 'ਚ ਵੀ ਦਸਤਕ ਦੇ ਦਿੱਤੀ ਹੈ। ਵੀਰਵਾਰ ਨੂੰ ਸੈਕਟਰ-43 ਦੇ ਰਹਿਣ ਵਾਲਾ 43 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਸਿਹਤ ਮਹਿਕਮੇ ਵੱਲੋਂ ਪੀੜਤ ਮਰੀਜ਼ ਦੇ ਸੰਪਰਕ 'ਚ ਆਏ ਲੋਕਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 368 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 6 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 306 ਲੋਕ ਇਸ ਬੀਮਾਰੀ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਸ਼ਹਿਰ 'ਚ 60 ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਸ੍ਰੀ ਹਰਿਮੰਦਰ ਸਾਹਿਬ 'ਚ ਨੇੜੇ-ਤੇੜੇ ਦੇ ਸ਼ਹਿਰਾਂ ਤੋਂ ਹੀ ਦਰਸ਼ਨਾਂ ਲਈ ਆ ਰਹੀਆਂ ਹਨ ਸੰਗਤਾਂ
NEXT STORY