ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਇਹ ਵਾਇਰਸ ਸ਼ਹਿਰ ਦੇ ਵੱਖ-ਵੱਖ ਸੈਕਟਰਾਂ 'ਚ ਆਪਣੇ ਪੈਰ ਪਸਾਰ ਰਿਹਾ ਹੈ। ਹੁਣ ਸ਼ਹਿਰ ਦੇ ਸੈਕਟਰ-24 'ਚ ਵੀ ਕੋਰੋਨਾ ਪੁੱਜ ਗਿਆ ਹੈ। ਇੱਥੋਂ ਦੇ ਰਹਿਣ ਵਾਲੇ 61 ਸਾਲਾ ਇਕ ਬਜ਼ੁਰਗ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਬਾਅਦ ਪੀੜਤ ਬਜ਼ੁਰਗ ਨੂੰ ਸੈਕਟਰ-16 ਦੇ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਇਸ ਦੇ ਨਾਲ ਹੀ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 375 ਹੋ ਗਈ ਹੈ, ਜਦੋਂ ਕਿ ਇਸ ਸਮੇਂ 63 ਸਰਗਰਮ ਮਾਮਲੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਅਕਾਲੀ ਦਲ 'ਚ ਟੁੱਟ-ਭੱਜ ਸਿਖਰਾਂ 'ਤੇ, ਖਿਲਾਰਾ ਸਾਂਭਣ ਲਈ ਵੱਡੇ ਬਾਦਲ ਪੱਬਾਂ ਭਾਰ
ਦੱਸ ਦੇਈਏ ਕਿ ਬੀਤੇ ਦਿਨ ਸੈਕਟਰ-43 ਦੇ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਪੀੜਤ ਮਰੀਜ਼ ਪੰਜਾਬ ਦੇ ਸਰਕਾਰੀ ਦਫ਼ਤਰ 'ਚ ਕੰਮ ਕਰਦਾ ਹੈ। ਇਕ ਹਫਤੇ ਪਹਿਲਾਂ ਉਹ ਆਖਰੀ ਵਾਰ ਦਫਤਰ ਗਿਆ ਸੀ। ਕੁੱਝ ਦਿਨ ਪਹਿਲਾਂ ਸਿਹਤ ਖਰਾਬ ਹੋਣ 'ਤੇ ਉਹ ਸੈਕਟਰ-16 ਦੇ ਹਸਪਤਾਲ ਇਲਾਜ ਲਈ ਗਿਆ ਸੀ। ਇਸ ਤੋਂ ਇਲਾਵਾ ਸੈਕਟਰ-31 ਤੋਂ ਵੀ ਡੇਢ ਸਾਲ ਦੀ ਬੱਚੀ ਅਤੇ 32 ਸਾਲਾਂ ਦੀ ਔਰਤ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ। ਉਕਤ ਦੋਵੇਂ ਮਰੀਜ਼ ਪਹਿਲਾਂ ਤੋਂ ਪਾਜ਼ੇਟਿਵ ਆਏ ਮਰੀਜ਼ ਦੇ ਪਰਿਵਾਰ ਤੋਂ ਹਨ।
ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ ਦਾ ਧੰਦਾ ਕਰਨ ਦੇ ਮਾਮਲੇ ਸਬੰਧੀ ਤਿੰਨ ਠੇਕੇਦਾਰ ਗ੍ਰਿਫ਼ਤਾਰ
ਸ਼ਹੀਦ ਗੁਰਤੇਜ ਸਿੰਘ ਦੀ ਮਾਂ ਦੇ ਬੋਲ 'ਪੁੱਤ ਕਦੇ ਨਾ ਭੁੱਲਣ ਵਾਲੇ ਜ਼ਖਮ ਦੇ ਗਿਆ' (ਵੀਡੀਓ)
NEXT STORY