ਤਰਨਤਾਰਨ (ਰਾਜੂ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਲੁਹਾਰ ਵਿਖੇ ਦੋ ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਜਸਪ੍ਰੀਤ ਕੌਰ ਪਤਨੀ ਗੁਰਜੰਟ ਸਿੰਘ ਵਾਸੀ ਚੌਧਰੀਵਾਲਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਤੀ ਗੁਰਜੰਟ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਲੁਹਾਰ ਤੋਂ ਡੇਹਰਾ ਸਾਹਿਬ ਨੂੰ ਜਾ ਰਹੇ ਸੀ ਤਾਂ ਅਚਾਨਕ ਸਾਹਮਣੇ ਤੋਂ ਇਕ ਮੋਟਰ ਸਾਈਕਲ ਬੜੀ ਤੇਜ਼ ਰਫ਼ਤਾਰ ਵਿਚ ਆਇਆ ਅਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਜਿਸ ਨਾਲ ਉਸ ਦੇ ਪਤੀ ਗੁਰਜੰਟ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਗੋਇੰਦਵਾਲ ਸਾਹਿਬ ਦੇ ਤਫਤੀਸ਼ੀ ਅਫ਼ਸਰ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿਚ ਲੈ ਕੇ ਮੁਦਈਆ ਦੇ ਬਿਆਨ ’ਤੇ ਮੋਟਰ ਸਾਈਕਲ ਚਾਲਕ ਅਜੈ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਲੁਹਾਰ ਦੇ ਖ਼ਿਲਾਫ਼ ਮੁਕੱਦਮਾ ਨੰਬਰ 320 ਧਾਰਾ 106(1), 281 ਭ.ਨ.ਸ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ ਹੈਰਾਨ
NEXT STORY