ਗੜ੍ਹਸ਼ੰਕਰ (ਸੰਜੀਵ) : ਗੜ੍ਹਸ਼ੰਕਰ ਦੇ ਪਿੰਡ ਪੋਸੀ ਨੇੜੇ ਬਿਸਤ ਦੁਆਬ ਨਹਿਰ ਕੋਲ ਪਿੰਡ ਪੱਦੀ ਸੂਰਾ ਸਿੰਘ ਦੀ ਇਕ ਔਰਤ ਦੀਆਂ ਵਾਲੀਆਂ ਖੋਹ ਕੇ ਭੱਜੇ ਲੁਟੇਰਿਆਂ ਦੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋਣ 'ਤੇ ਕਾਰ ਵਿੱਚ ਸਵਾਰ ਗਿਆਰਾਂ ਸਾਲ ਦੇ ਬੱਚੇ ਦੀ ਮੌਤ ਹੋ ਗਈ ਜਦਕਿ ਹਾਦਸੇ ਵਿੱਚ ਤਿੰਨ ਲੁਟੇਰੇ ਗੰਭੀਰ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਪਿੰਡ ਪੋਸੀ ਕੋਲ ਬੁਲੇਟ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨ ਇਕ ਰਾਹਗੀਰ ਔਰਤ ਅਮਨਦੀਪ ਕੌਰ ਪਤਨੀ ਰਣਜੀਤ ਸਿੰਘ ਪਿੰਡ ਪਦੀ ਸੁਰਾ ਸਿੰਘ ਦੀਆਂ ਵਾਲੀਆਂ ਖੋਹ ਕੇ ਭੱਜ ਗਏ। ਇਸ ਲੁੱਟ ਮਗਰੋਂ ਉਨ੍ਹਾਂ ਦਾ ਤੇਜ਼ ਰਫ਼ਤਾਰ ਮੋਟਰਸਾਈਕਲ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਇਕ ਬੱਚੇ ਦੀ ਮੌਤ ਹੋ ਗਈ ਜੋ ਕਿ ਆਪਣੇ ਪਰਿਵਾਰ ਨਾਲ ਆਪਣੇ ਪਿੰਡ ਨੌਰਾ ਨੂੰ ਆ ਰਿਹਾ ਸੀ।
ਮ੍ਰਿਤਕ ਦੀ ਪਛਾਣ ਕਰਨਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਪਿੰਡ ਨੌਰਾ ਵੱਜੋਂ ਹੋਈ ਹੈ। ਹਾਦਸੇ ਵਿੱਚ ਕਾਰ ਵਿੱਚ ਤਿੰਨ ਸਵਾਰਾਂ ਦੇ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਹੈ। ਇਸ ਸਬੰਧੀ ਸੈਲਾ ਚੌਕੀ ਇੰਚਾਰਜ ਓਂਕਾਰ ਸਿੰਘ ਨਾਲ ਫ਼ੋਨ ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੜਤਾਲ ਕਰਨ ਦੀ ਗੱਲ ਕਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਪੰਜਾਬ ਦੇ ਹਸਪਤਾਲਾਂ 'ਚ ਜਲਦੀ ਹੋਵੇਗੀ 1000 ਡਾਕਟਰਾਂ ਤੇ 1200 ਨਰਸਾਂ ਦੀ ਭਰਤੀ'
NEXT STORY