ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 15 ਨਵੇਂ ਕੇਸਾਂ ਦੀ ਪੁਸ਼ਟੀ ਵੀ ਸਿਹਤ ਮਹਿਕਮੇ ਵੱਲੋਂ ਕੀਤੀ ਗਈ ਹੈ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 6 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 2 ਕੇਸ ਮਲੋਟ, 2 ਕੇਸ ਗਿੱਦੜਬਾਹਾ, 3 ਕੇਸ ਫੱਤਾਖੇੜਾ, 1 ਕੇਸ ਫੁੱਲੂ ਖੇੜਾ ਅਤੇ 1 ਕੇਸ ਪਿੰਡ ਬਾਦੀਆਂ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 30 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 265 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 266 ਸੈਂਪਲ ਦੀ ਰਿਪੋਰਟ ਆਉਣੀ ਬਾਕੀ ਹੈ। ਅੱਜ ਜ਼ਿਲ੍ਹੇ ਭਰ ਅੰਦਰੋਂ 324 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇਗਏ ਹਨ। ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2917 ਹੋ ਗਈ ਹੈ, ਜਿਸ 'ਚੋਂ 2693 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 164 ਕੇਸ ਐਕਟਿਵ ਚੱਲ ਰਹੇ ਹਨ।
ਇਹ ਵੀ ਪੜ੍ਹੋ : ਕਾਰ ਦੀ ਮੰਗ 'ਤੇ ਅੜੇ ਲਾਲਚੀ ਸਹੁਰੇ, ਅੱਕੀ ਵਿਆਹੁਤਾ ਨੇ ਚੁੱਕ ਲਿਆ ਖ਼ੌਫਨਾਕ ਕਦਮ
55 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ
ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਮ੍ਰਿਤਕ ਔਰਤ ਮਲੋਟ ਦੀ ਨਿਵਾਸੀ ਸੀ, ਜਿਸਦੀ ਉਮਰ 55 ਸਾਲ ਸੀ। ਬੀਤੇ ਦਿਨੀਂ ਮ੍ਰਿਤਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸਦੀ ਅੱਜ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਅੱਜ ਹੋਈ ਮੌਤ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਹੁਣ 60 ਹੋ ਗਈ ਹੈ।
ਇਹ ਵੀ ਪੜ੍ਹੋ : ਖੇਤੀ ਕਾਨੂੰਨ 'ਤੇ ਨੱਢਾ ਦੇ ਬਿਆਨ ਤੋਂ ਬਾਅਦ ਸੁਖਪਾਲ ਖਹਿਰਾ ਦਾ ਠੋਕਵਾਂ ਜਵਾਬ
ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼
NEXT STORY