ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਦੇ ਕਿੱਲਿਆਂਵਾਲੀ ਰੋਡ 'ਤੇ ਮੀਂਹ ਕਾਰਨ ਕਮਰੇ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਰਸਾਤ ਦਾ ਪਾਣੀ ਘਰ ਦੇ ਅੰਦਰ ਦਾਖਲ ਹੋ ਗਿਆ ਸੀ, ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਕੱਢਿਆ ਜਾ ਰਿਹਾ ਸੀ ਕਿ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਜਿਸ ਕਾਰਣ ਪੂਰਾ ਪਰਿਵਾਰ ਮਲਬੇ ਹੇਠਾਂ ਦੱਬਿਆ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਤੇਜ਼ੀ ਨਾਲ ਮਲਬੇ ਹੇਠਾਂ ਦੱਬੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਜ਼ਖਮੀ ਹਾਲਤ 'ਚ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਪਹੁੰਚਾਇਆ। ਜਿੱਥੇ ਪਰਿਵਾਰ ਦੇ ਮੁਖੀਆ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਅੰਨ੍ਹੇਵਾਹ ਗੋਲ਼ੀਆਂ ਮਾਰ ਕੇ 18 ਸਾਲਾ ਮੁੰਡੇ ਦਾ ਕਤਲ
ਫਿਲਹਾਲ ਇਲਾਕੇ ਦੇ ਲੋਕਾਂ ਵਲੋਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਗਰੀਬ ਪਰਿਵਾਰ ਲਈ ਆਰਥਿਕ ਮਦਦ ਕਰਨ ਦੀ ਗੁਹਾਰ ਲਗਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਪਰਿਵਾਰ ਦੀ ਮਾਲੀ ਹਾਲਤ ਪਹਿਲਾਂ ਹੀ ਠੀਕ ਨਹੀਂ ਸੀ, ਜਦਕਿ ਇਸ ਹਾਦਸੇ ਕਾਰਣ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਲਿਹਾਜ਼ਾ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਜੇ ਤੂੰ ਕਾਰਵਾਈ ਤੋਂ ਬਚਣਾ ਹੈ ਤਾਂ ਮੇਰੇ ਨਾਲ ਰਾਤ ਗੁਜ਼ਾਰ ਨਹੀਂ ਤਾਂ ਮੈਨੂੰ 30 ਹਜ਼ਾਰ ਰੁਪਏ ਦੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਤਨੀ ਨੇ ਕਰਵਾਇਆ ਪਤੀ ਦਾ ਕਤਲ! ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
NEXT STORY