ਫਤਿਹਗੜ੍ਹ ਸਾਹਿਬ, (ਟਿਵਾਣਾ)- ਸਰਹਿੰਦ-ਪਟਿਆਲਾ ਮਾਰਗ 'ਤੇ ਪੈਂਦੇ ਬੱਸ ਸਟੈਂਡ ਪਿੰਡ ਜੱਖਵਾਲੀ ਵਿਖੇ ਟਿੱਪਰ ਅਤੇ ਕਾਰ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਥਾਣਾ ਮੂਲੇਪੁਰ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਬੀ ਰਾਤ ਇਕ ਟਿੱਪਰ ਪਟਿਆਲਾ ਤੋਂ ਸਰਹਿੰਦ ਵੱਲ ਜਾ ਰਿਹਾ ਸੀ। ਜਦੋਂ ਉਕਤ ਟਿੱਪਰ ਬੱਸ ਸਟੈਂਡ ਪਿੰਡ ਜੱਖਵਾਲੀ ਵਿਖੇ ਪਹੁੰਚਿਆ ਤਾਂ ਸਰਹਿੰਦ ਵੱਲੋਂ ਆ ਰਹੀ ਕਾਰ ਜਿਸ ਨੂੰ ਕਿ ਅਮਨਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਤਾਜ ਗੋਲਡ ਕੰਪਲੈਕਸ ਮੇਨ ਰੋਡ ਵਾਰਡ ਨੰ. 13 ਖਨੌਰੀ ਮੂਨਕ (ਸੰਗਰੂਰ) ਚਲਾ ਰਿਹਾ ਸੀ, ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਦੇ ਸਿੱਟੇ ਵਜੋਂ ਕਾਰ ਚਾਲਕ ਅਮਨਦੀਪ ਸਿੰਘ ਵਾਸੀ ਖਨੌਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਰਿਸ਼ਤੇਦਾਰ ਸ਼ਰਨਜੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਚੌਧਰੀਵਾਲਾ (ਬਟਾਲਾ) ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਕਿ ਹਾਈਵੇ ਪੈਟਰੋਲਿੰਗ ਦੀ ਸਮੂਹ ਟੀਮ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਭਰਤੀ ਕਰਵਾ ਦਿੱਤਾ ਜਿਥੇ ਕਿ ਸ਼ਰਨਜੀਤ ਕੌਰ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਸੈਕਟਰ-32, ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ।
ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ
NEXT STORY