ਜਲੰਧਰ (ਸੋਨੂੰ)- ਇਥੋਂ ਦੇ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਬੁੱਧਵਾਰ ਰਾਤ ਨੂੰ ਤੇਜ਼ ਰਫਤਾਰ ਮੋਟਰਸਾਈਕਲ ਦੀ ਸੜਕ ਪਾਰ ਕਰ ਰਹੇ ਮਜ਼ਦੂਰ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਮਜ਼ਦੂਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜਦੋਂ ਕਿ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਿਆ। ਇਸ ਕਾਰਣ ਮੋਟਰਸਾਈਕਲ ਸਵਾਰ ਨੌਜਵਾਨ ਦਾ ਜਬਾੜਾ ਟੁੱਟ ਗਿਆ। ਹਾਦਸੇ ਵਿਚ ਜ਼ਖਮੀ ਹੋਏ ਮਜ਼ਦੂਰ ਨੂੰ ਕਿਸੇ ਵਲੋਂ ਵੀ ਹਸਪਤਾਲ ਨਾ ਪਹੁੰਚਾਉਣ ਕਾਰਣ ਉਸ ਦੀ ਥਾਈਂ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ 8 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੰਮਾ ਪਿੰਡ ਚੌਕ ਨੇੜੇ ਹੋਏ ਇਸ ਹਾਦਸੇ ਵਿਚ ਮਰਨ ਵਾਲੇ ਦੀ ਪਛਾਣ ਸੰਤੋਖਪੁਰਾ ਦੇ ਸੁਰਿੰਦਰਪਾਲ ਵਜੋਂ ਹੋਈ ਜੋ ਫੈਕਟਰੀ ਵਿਚ ਕੰਮ ਕਰਦਾ ਸੀ। ਮੋਟਰਸਾਈਕਲ ਸਵਾਰ ਨੌਜਵਾਨ ਰਾਹੁਲ ਪੰਜਾਬੀ ਬਾਗ ਦਾ ਰਹਿਣ ਵਾਲਾ ਹੈ। ਮੋਟਰਸਾਈਕਲ ਸਵਾਰ ਦੂਜੇ ਨੌਜਵਾਨ ਦੇ ਵੀ ਹਲਕੀਆਂ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2634 ਨਵੇਂ ਮਾਮਲੇ ਆਏ ਸਾਹਮਣੇ, 39 ਦੀ ਮੌਤ
ਇਸ ਪਿੱਛੋਂ ਜਦੋਂ ਜ਼ਖਮੀ ਅਤੇ ਮ੍ਰਿਤਕ ਦੇਹ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਉਥੇ ਵੀ ਦੋਵੇਂ ਧਿਰਾਂ ਆਪਸ ਵਿਚ ਭਿੜ ਗਈਆਂ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਮੋਟਰਸਾਈਕਲ ਦੀ ਸਪੀਡ ਤੇਜ਼ ਹੋਣ ਕਾਰਣ ਇਹ ਹਾਦਸਾ ਵਾਪਰਿਆ। ਉਥੇ ਹੀ ਮੋਟਰਸਾਈਕਲ ਸਵਾਰ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗਲਤ ਤਰੀਕੇ ਨਾਲ ਹਾਈਵੇ ਕ੍ਰਾਸ ਕਰ ਰਿਹਾ ਸੀ।
ਇਸ ਸਬੰਧੀ ਮੌਕੇ 'ਤੇ ਪਹੁੰਚੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਵਿਚ ਜਿਹੜਾ ਵੀ ਜ਼ਿੰਮੇਵਾਰ ਹੋਵੇਗਾ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
'ਗਰਭਵਤੀ ਔਰਤ ਦੀ ਮੌਤ ਦੇ ਮਾਮਲੇ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਲਾਪਰਵਾਹੀ'
NEXT STORY