ਮੋਗਾ (ਆਜ਼ਾਦ) : ਮੋਗਾ-ਲੁਧਿਆਣਾ ਜੀ. ਟੀ. ਰੋਡ ’ਤੇ ਮਹਿਣਾ ਕੋਲ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਚਾਲਕ ਧਰਮਜੀਤ ਸਿੰਘ ਨਿਵਾਸੀ ਪਿੰਡ ਕੜਾਹੇਵਾਲਾ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ ਜਦਕਿ ਉਸਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਬੂਟਾ ਸਿੰਘ ਨਿਵਾਸੀ ਪਿੰਡ ਕੜਾਹੇਵਾਲਾ ਨੇ ਕਿਹਾ ਕਿ ਉਸਦਾ ਚਚੇਰਾ ਭਰਾ ਧਰਮਜੀਤ ਸਿੰਘ ਅਤੇ ਬਲਵਿੰਦਰ ਸਿੰਘ ਉਰਫ ਰਿੰਕਾ ਨਿਵਾਸੀ ਪਿੰਡ ਵਾਰਿਸ਼ ਵਾਲਾ ਜੱਟਾ ਤਖਾਣਵੱਧ ਤੋਂ ਪਸ਼ੂ ਦੇਖ ਕੇ ਵਾਪਸ ਪਿੰਡ ਨੂੰ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ, ਜਦ ਉਹ ਪੁਲ ਸੂਆ ਪਿੰਡ ਮਹਿਣਾ ਕੋਲ ਪੁੱਜਾ ਤਾਂ ਇਕ ਤੇਜ਼ ਰਫਤਾਰ ਸਕਾਰਪੀਓ ਗੱਡੀ ਚਾਲਕ ਨੇ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ।
ਇਸ ਹਾਦਸੇ ਵਿਚ ਧਰਮਜੀਤ ਸਿੰਘ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਪੁਲਸ ਨੇ ਬੂਟਾ ਸਿੰਘ ਦੀ ਸ਼ਿਕਾਇਤ ’ਤੇ ਗੱਡੀ ਚਾਲਕ ਤਲਵਿੰਦਰ ਸਿੰਘ ਨਿਵਾਸੀ ਪਿੰਡ ਨੱਥੂਵਾਲਾ ਜਦੀਦ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕਰ ਲਿਆ ਹੈ, ਜਿਸ ਨੂੰ ਬਾਅਦ ਵਿਚ ਬਰ ਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ। ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਗਿਆ।
ਹਲਕਾ ਸਮਰਾਲਾ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਣ ਦੀਆਂ ਕੰਨਸੋਆਂ
NEXT STORY