ਜਲੰਧਰ (ਸੋਨੂੰ) : ਬਿਧੀਪੁਰ ਫਾਟਕ ਨੇੜੇ ਨੈਸ਼ਨਲ ਹਾਈਵੇ 'ਤੇ ਖੜ੍ਹੇ ਤੇਲ ਟੈਂਕਰ ਨਾਲ ਅੰਮ੍ਰਿਤਸਰ ਤੋਂ ਆ ਰਹੇ ਇਕ ਵਾਹਨ ਦੀ ਟੱਕਰ ਹੋ ਗਈ। ਅੰਮ੍ਰਿਤਸਰ ਤੋਂ ਆ ਰਹੇ ਵਾਹਨ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਹਾਦਸੇ ਤੋਂ ਬਾਅਦ ਗੱਡੀ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਸੱਤਿਆਪਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ ਮੁੜ ਸੰਮਨ ਜਾਰੀ, ਇਲਾਜ ਅਧੀਨ ਭਾਜਪਾ ਆਗੂ ਕੀ ਇਸ ਵਾਰ ਹੋਣਗੇ ਪੇਸ਼?
ਮੌਕੇ 'ਤੇ ਪਹੁੰਚੇ ਥਾਣਾ ਮਕਸੂਦਾਂ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਮ੍ਰਿਤਕ ਨੂੰ ਗੱਡੀ 'ਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਸਥਿਤੀ ਨੂੰ ਦੇਖਦਿਆਂ ਜਾਪਦਾ ਹੈ ਕਿ ਤੇਲ ਟੈਂਕਰ ਪਹਿਲਾਂ ਹੀ ਕਿਸੇ ਖਰਾਬੀ ਕਾਰਨ ਖੜ੍ਹਾ ਸੀ ਤੇ ਅੰਮ੍ਰਿਤਸਰ ਤੋਂ ਆ ਰਹੀ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਤੋਂ ਕੰਟਰੋਲ ਨਹੀਂ ਹੋ ਪਾਈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਤਲ ਕੇਸ 'ਚੋਂ ਨਾਂ ਕਢਵਾਉਣ ਬਦਲੇ ਲੈ ਲਏ 4 ਲੱਖ, ਬਰੀ ਹੋਏ ਵਿਅਕਤੀ ਦੀ ਸ਼ਿਕਾਇਤ 'ਤੇ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
NEXT STORY