ਗੁਰੂਹਰਸਹਾਏ,(ਮਨਜੀਤ,ਨਿਖੰਜ,ਆਵਲਾ,ਵਿਪਨ,ਸੁਨੀਲ)- ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼ਾਮ ਨੂੰ ਗੋਲੀਆਂ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਦਿੱਲੀ ਸਰਕਾਰ ਦੀ ਨਕਲ ਕਰਨ ਨਾਲ ਆਪਣੀ ਸਰਕਾਰ ਨਹੀਂ ਬਚਾ ਸਕਣਗੇ ਕੈਪਟਨ : ਮਾਨ
ਜਾਣਕਾਰੀ ਮੁਤਾਬਕ ਸ਼ਹਿਰ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼ਾਮ ਨੂੰ 5.30 ਵਜੇ ਦੇ ਕਰੀਬ ਇਕ ਧਿਰ ਨੇ ਦੂਜੀ ਧਿਰ 'ਤੇ ਗੋਲੀਆਂ ਚਲਾਈਆਂ ਜਿਸ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕ ਵਿਅਕਤੀ ਦਾ ਨਾਂ ਮਹਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਜਿਸ ਦੀ ਉਮਰ 40 ਸਾਲ ਦੇ ਕਰੀਬ ਸੀ ਅਤੇ ਇੱਕ ਵਿਅਕਤੀ ਜਿਸ ਦਾ ਨਾਂ ਗੁਰਚਰਨ ਸਿੰਘ ਹੈ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਜਿਸ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਪੁਲਸ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਕਾਰਵਾਈ ਕਰ ਰਹੀ ਹੈ ਦੋਸ਼ੀਆਂ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਦਿੱਲੀ ਸਰਕਾਰ ਦੀ ਨਕਲ ਕਰਨ ਨਾਲ ਆਪਣੀ ਸਰਕਾਰ ਨਹੀਂ ਬਚਾ ਸਕਣਗੇ ਕੈਪਟਨ : ਮਾਨ
NEXT STORY