ਫਿਰੋਜ਼ਪੁਰ, (ਕੁਮਾਰ, ਮਲਹੋਤਰਾ)– ਮੈਡੀਕਲ ਲਾਈਨ ’ਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਇਕ ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਕੁਲਗਡ਼੍ਹੀ ਦੀ ਪੁਲਸ ਨੇ 2 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਅਾਂ ਏ. ਐੱਸ. ਆਈ. ਸਤਪਾਲ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਮੁੱਦਈ ਸ਼ਵਿੰਦਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਯਾਰੇ ਸ਼ਾਹ ਵਾਲਾ ਨੇ ਦੋਸ਼ ਲਾਇਆ ਕਿ ਪਰਮਜੀਤ ਸਿੰਘ ਤੇ ਮੰਗਲ ਸਿੰਘ (ਦੋਵੇਂ ਪਿਉ-ਪੁੱਤਰ) ਨੇ ਉਸ ਦੇ ਪੁੱਤਰ ਗੁਰਸ਼ਰਨ ਸਿੰਘ ਨੂੰ ਮੈਡੀਕਲ ਲਾਈਨ ’ਚ ਨੌਕਰੀ ਲਵਾਉਣ ਦੇ ਨਾਂ ’ਤੇ ਉਸ ਕੋਲੋਂ ਅੈਡਵਾਂਸ ਇਕ ਲੱਖ ਰੁਪਏ ਲਏ ਸਨ ਪਰ ਨਾ ਤਾਂ ਨੌਕਰੀ ਲਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਹਨ ਤੇ ਉਸ ਨਾਲ ਠੱਗੀ ਕੀਤੀ ਹੈ। ਪੁਲਸ ਵੱਲੋਂ ਨਾਮਜ਼ਦ ਵਿਅਕਤੀਅਾਂ ਖਿਲਾਫ ਕਾਰਵਾਈ ਜਾਰੀ ਹੈ।
ਗੁਰੂ ਨਗਰੀ ’ਚ ਕੂਡ਼ੇ ਦਾ ਡੰਪ ਲੋਕਾਂ ਲਈ ਬਣਿਆ ‘ਮੌਤ ਦਾ ਸਾਮਾਨ’
NEXT STORY