ਚੰਡੀਗੜ੍ਹ(ਅਸ਼ਵਨੀ)- ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।
ਇਹ ਵੀ ਪੜ੍ਹੋ- ਗੁਰਨਾਮ ਸਿੰਘ ਚਢੂਨੀ ਨੂੰ ਆਪਣੇ ਖੁਦ ਦੇ ਬੂਥ ਤੋਂ ਮਿਲੀ ਇਕ ਵੋਟ : ਕੰਵਰ ਪਾਲ ਗੁੱਜਰ
ਉਨ੍ਹਾਂ ਨੇ ਸਰਕਾਰੀ ਵਿਭਾਗਾਂ ਵਿਚ ਖਾਲ੍ਹੀ ਪਈਆਂ ਅਸਾਮੀਆਂ ਦੇ ਵੇਰਵੇ ਵੀ ਮੰਗੇ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ। ਇੱਥੇ ਰਾਜ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਿੱਧੀ ਭਰਤੀ ਦੇ ਕੋਟੇ ਦੀ ਸ਼੍ਰੇਣੀ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਦਿੱਤੇ ਜਾਣ ਤਾਂ ਜੋ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ।
ਬੇਅਦਬੀ ਮਾਮਲਿਆਂ ’ਚ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਦੀ ਲਿਖਾਈ ਦਾ ਮਿਲਾਨ ਕਾਨੂੰਨੀ ਤੌਰ ’ਤੇ ਨਹੀਂ ਹੋਇਆ: ਸਿਟ ਮੈਂਬਰ
NEXT STORY