ਅੰਮ੍ਰਿਤਸਰ (ਸਰਬਜੀਤ) : ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ ਜਦਕਿ ਦੁੱਖ ਭੰਜਣੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ’ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਆਪਣੀ ਡਿਊਟੀ ਨਿਭਾਅ ਰਿਹਾ ਸੀ ਤਾਂ ਇਕ ਔਰਤ ਤੇ ਦੋ ਵਿਅਕਤੀ ਉਸ ਕੋਲ ਆਏ ਤਾਂ ਰਸੀਦ ਕਟਵਾਈ ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ’ਚੋਂ ਇਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ। ਪੈਸੇ ਕੱਢਣ ਤੋਂ ਬਾਅਦ ਤਿੰਨੋਂ ਰਫੂ ਚੱਕਰ ਹੋ ਗਏ।
ਇਹ ਵੀ ਪੜ੍ਹੋ : ਕੈਨੇਡਾ ਤੋਂ ਮੁੜ ਆਈ ਦਿਲ ਝੰਜੋੜਨ ਵਾਲੀ ਖ਼ਬਰ, 20 ਸਾਲਾ ਕੁੜੀ ਨੂੰ ਠੰਡ ਕਾਰਣ ਪਿਆ ਦੌਰਾ, ਹੋਈ ਮੌਤ
ਇਹ ਘਟਨਾ ਸੰਬੰਧਤ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗੀ ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਤਾਂ ਇਕ ਲੱਖ ਰੁਪਏ ਘੱਟ ਸੀ। ਪ੍ਰਬੰਧਕ ਸੀ. ਸੀ. ਟੀ. ਵੀ ਰਾਹੀਂ ਮੁਲਜ਼ਮਾਂ ਨੂੰ ਲੱਭਣ ਦੀ ਭਾਲ ਵਿਚ ਲੱਗੇ ਹੋਏ ਹਨ। ਕਿਤੇ ਨਾ ਕਿਤੇ ਇਸ ਘਟਨਾ ਦੇ ਨਾਲ ਪ੍ਰਬੰਧਕਾਂ ’ਤੇ ਵੀ ਸਵਾਲੀਆ ਚਿੰਨ੍ਹ ਲੱਗਦਾ ਹੈ। ਜੇਕਰ ਗੁਰੂ ਘਰ ਦੇ ਗੱਲੇ ਹੀ ਸੁਰੱਖਿਅਤ ਨਹੀਂ ਤਾਂ ਸੰਗਤ ਦਾ ਕੀਮਤੀ ਸਾਮਾਨ ਜੋ ਕਿ ਸੰਗਤਾਂ ਆਪਣੇ ਨਾਲ ਰੱਖਦੀਆਂ ਹਨ ਕਿਸ ਤਰ੍ਹਾਂ ਸੁਰੱਖਿਤ ਹੋਵੇਗਾ।
ਇਹ ਵੀ ਪੜ੍ਹੋ : ਤਿੰਨ ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਮੌਤ
ਇਸ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਤੰਗੇੜਾ ਨੇ ਕਿਹਾ ਕਿ ਨੌਸਰਬਾਜ਼ਾਂ ਵੱਲੋਂ ਕਲਰਕ ਨੂੰ ਧੋਖਾ ਦੇ ਕੇ ਗੱਲੇ 'ਚੋਂ ਇਕ ਲੱਖ ਰੁਪਿਆ ਚੋਰੀ ਕੀਤਾ ਗਿਆ ਹੈ। ਜਿਸ ਦੀ ਸ਼ਿਕਾਇਤ ਪੁਲਸ ਨੂੰ ਦਰਜ ਕਰਵਾਈ ਗਈ ਹੈ ਅਤੇ ਆਪਣੇ ਤੌਰ ’ਤੇ ਵੀ ਸੀ. ਸੀ. ਟੀ. ਵੀ. ਰਾਹੀਂ ਇਨ੍ਹਾਂ ਨੌਸਰਬਾਜ਼ਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਇਹ ਪੰਜਾਬ ਤੋਂ ਬਾਹਰ ਦੇ ਲੱਗਦੇ ਹਨ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾ ਰਹੀ ਸੰਗਤ ਨਾਲ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ-ਚਿਹਾੜਾ, 1 ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਪੁੱਜੀਆਂ ਸੰਗਤਾਂ ਨੇ ਸੁਣੀ ਇਲਾਹੀ ਬਾਣੀ (ਵੀਡੀਓ)
NEXT STORY