ਮੋਗਾ(ਆਜ਼ਾਦ)— ਗਾਂਧੀ ਰੋਡ ਮੋਗਾ ਤੋਂ ਬੀਤੀ 4 ਜੂਨ ਨੂੰ ਪੁਲਸ ਹਿਰਾਸਤ 'ਚੋਂ ਫਰਾਰ ਹੋਏ ਦੋਸ਼ੀ ਅਮਨ ਸਿੰਘ ਬਿੱਲੀ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਮੁਖੀ ਇੰਸਪੈਕਟਰ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਅਮਨ ਸਿੰਘ ਬਿੱਲੀ ਨਿਵਾਸੀ ਬਸਤੀ ਬੱਗੇਆਣਾ ਮੋਗਾ ਨੂੰ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਸੀ।
ਇਸ ਸੰਬੰਧੀ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਬਿਠਾ ਕੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਨ ਲਈ ਲਿਜਾ ਰਹੇ ਸਨ ਤਾਂ ਗਾਂਧੀ ਰੋਡ ਮੋਗਾ 'ਤੇ ਸੜਕ ਖਰਾਬ ਹੋਣ ਕਾਰਨ ਮੋਟਰਸਾਈਕਲ ਹੌਲੀ ਹੋਣ ਕਾਰਨ ਦੋਸ਼ੀ ਛਾਲ ਮਾਰ ਕੇ ਭੱਜ ਗਿਆ ਸੀ। ਇਸ ਸੰਬੰਧੀ ਥਾਣਾ ਸਿਟੀ ਮੋਗਾ ਵੱਲੋਂ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ ਪਰ ਦੋਸ਼ੀ ਪੁਲਸ ਦੇ ਕਾਬੂ ਨਹੀਂ ਸੀ ਆ ਰਿਹਾ, ਜਿਸ ਨੂੰ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਹਿਰਾਸਤ 'ਚ ਲੈ ਲਿਆ ਅਤੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ।
12ਵੀਂ ਫੇਲ ਵਿਦਿਆਰਥੀਆਂ ਨੂੰ ਵੱਡੀ ਰਾਹਤ
NEXT STORY