ਬਟਾਲਾ (ਸੈਂਡੀ)— ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਘਰ 'ਚ ਭੱਠੀ ਲਗਾ ਕੇ ਦੇਸੀ ਸ਼ਰਾਬ ਕੱਢ ਰਹੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਸਰਵਨ ਸਿੰਘ ਨੇ ਦੱਸਿਆ ਕਿ ਉਨ੍ਹਾ ਨੇ ਖਾਸ ਮੁਖਬਰ ਦੀ ਇਤਲਾਹ 'ਤੇ ਬਲਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਆਪਣੇ ਘਰ 'ਚ ਭੱਠੀ ਲਗਾ ਕੇ ਦੇਸੀ ਸ਼ਰਾਬ ਕੱਢ ਰਿਹਾ ਹੈ। ਅਸੀਂ ਕਾਰਵਾਈ ਕਰਦਿਆਂ ਉਸ ਦੇ ਘਰ ਰੇਡ ਕੀਤਾ ਤਾਂ ਉਕਤ ਵਿਅਕਤੀ ਘਰੋ ਇਕ ਚਾਲੂ ਭੱਠੀ, 20 ਕਿਲੋ ਲਾਹਨ, 1500 ਐੱਮ. ਐੱਲ. ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਉਸ ਦੇ ਖਿਲਾਫ ਕੇਸ ਦਰਜ ਕਰ ਦਿੱਤਾ ਹੈ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਸਖਤ ਸੁਰੱਖਿਆ ਹੇਠ ਅਦਾਲਤ 'ਚ ਲਿਆਂਦਾ ਗਿਆ ਗੈਂਗਸਟਰ ਜੱਗੂ ਭਗਵਾਨਪੁਰੀਆ
NEXT STORY