ਜਲੰਧਰ(ਮਨੋਜ)— ਬਸਤੀ ਬਾਵਾ ਖੇਲ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਏ. ਐੱਸ. ਆਈ. ਮੋਹਨ ਲਾਲ ਨੇ ਪੁਲਸ ਪਾਰਟੀ ਸਮੇਤ ਪੁਲ ਨਹਿਰ ਕਪੂਰਥਲਾ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਇਸੇ ਦੌਰਾਨ ਇਕ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਕਿ ਰਾਜੀਵ ਕੁਮਾਰ ਉਰਫ ਭੂਰਾ ਪੁੱਤਰ ਦੇਵ ਰਾਜ ਵਾਸੀ ਬਸਤੀ ਬਾਵਾ ਖੇਲ ਮੁਹੱਲਾ ਕਟਿਹਰਾ ਨਸ਼ਾ ਕਰਨ ਅਤੇ ਵੇਚਣ ਦਾ ਆਦੀ ਹੈ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਜ ਵੀ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਸ਼ਾ ਵੇਚਣ ਲਈ ਆ ਰਿਹਾ। ਇਸ ਤੋਂ ਬਾਅਦ ਏ. ਐੱਸ. ਆਈ ਮੋਹਨ ਲਾਲ ਨੇ ਪੁਲਸ ਪਾਰਟੀ ਸਮੇਤ ਦੋਸ਼ੀ ਰਾਜੀਵ ਕੁਮਾਰ ਨੂੰ ਮੋਟਰਸਾਈਕਲ 'ਤੇ ਆਉਂਦਾ ਦੇਖ ਰੋਕਿਆ ਅਤੇ ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 550 ਨਸ਼ੀਲੀਆਂ ਗੋਲੀਆਂ ਸਮੇਤ ਕੁੱਲ 1230 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਮਾਲੇਰਕੋਟਲਾ ਕਤਲ ਕਾਂਡ 'ਚ 2 ਦੋਸ਼ੀ ਕਾਬੂ
NEXT STORY