ਟਾਂਡਾ ਉੜਮੁੜ (ਪੰਡਿਤ)— ਟਾਂਡਾ ਪੁਲਸ ਨੇ ਪੈਸੇ ਦੇ ਲੈਣ ਦੇਣ ਸਬੰਧੀ ਕੇਸ ਵਿਚ ਨਾਮਜ਼ਦ ਭਗੌੜੇ ਕਰਾਰ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਟਾਂਡਾ ਪੁਲਸ ਦੇ ਏ. ਐੱਸ. ਆਈ. ਗੁਰਦੀਪ ਸਿੰਘ ਵੱਲੋਂ ਗ੍ਰਿਫਤਾਰ ਕੀਤੇ ਗਏ ਭਗੌੜੇ ਦੀ ਪਛਾਣ ਮੁਹੰਮਦ ਆਲਮ ਪੁੱਤਰ ਨਵਾਬ ਦੀਨ ਨਿਵਾਸੀ ਰਾਓਵਾਲ, ਹਾਲ ਵਾਸੀ ਬਗਿਆੜੀ ਨੂੰ ਗ੍ਰਿਫਤਾਰ ਕੀਤਾ ਹੈ। ਮਾਣਯੋਗ ਅਦਾਲਤ ਨੇ ਗੁਰਦੀਸ਼ ਸਿੰਘ ਪੁੱਤਰ ਕਰਤਾਰ ਸਿੰਘ ਨਿਵਾਸੀ ਵਾਰਡ ਨੰ. 11 ਟਾਂਡਾ ਦੀ ਸ਼ਿਕਾਇਤ ਦੇ ਅਧਾਰ 'ਤੇ ਉਕਤ ਵਿਅਕਤੀ ਨੂੰ ਕੰਪਲੇਂਟ ਕੇਸ ਵਿਚ ਨਾਮਜ਼ਦ ਕੀਤਾ ਸੀ ਅਤੇ ਉਸ ਨੂੰ ਮਾਣਯੋਗ ਜੱਜ ਮਹਿਕ ਸਭਰਵਾਲ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੋਇਆ ਸੀ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਅੱਗੇ ਪੇਸ਼ ਕਰ ਦਿੱਤਾ ਹੈ। ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਕੋਲੋਂ ਡੇਅਰੀ ਪਾਉਣ ਲਈ ਰਕਮ ਲਈ ਸੀ ਪ੍ਰੰਤੂ ਬਾਅਦ ਵਿਚ ਉਸ ਵੱਲੋਂ ਦਿੱਤੇ 2 ਲੱਖ ਦੇ ਚੈੱਕ ਬਾਊਂਸ ਹੋ ਗਏ।
ਪੁਲਸ ਨੇ ਹੱਥ ਲੱਗੀ ਵੱਡੀ ਸਫਲਤਾ, ਲੁੱਟ-ਖੋਹ ਗਿਰੋਹ ਦੇ 8 ਮੈਂਬਰ ਕਾਬੂ (ਤਸਵੀਰਾਂ)
NEXT STORY