ਸੰਗਰੂਰ (ਸਿੰਗਲਾ)— ਸੰਗਰੂਰ ਦੀ ਪੁਲਸ ਵੱਲੋਂ 57 ਕਿਲੋ ਭੁੱਕੀ ਅਤੇ 2 ਕਿਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ। ਮੋਹਿਤ ਅਗਰਵਾਲ ਪੀ. ਪੀ. ਐੱਸ, ਡੀ. ਐੱਸ. ਪੀ (ਡੀ) ਸੰਗਰੂਰ ਨੇ ਦੱਸਿਆ ਕਿ ਡਾ. ਸੰਦੀਪ ਗਰਗ ਆਈ. ਪੀ. ਐੱਸ, ਐੱਸ. ਐੱਸ.ਪੀ ਸੰਗਰੂਰ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਹਰਿੰਦਰ ਸਿੰਘ ਪੀ. ਪੀ. ਐੱਸ, ਐੱਸ. ਪੀ (ਡੀ) ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀ. ਆਈ. ਏ. ਬਹਾਦਰ ਸਿੰਘ ਵਾਲਾ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਖਬਰੀ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਜਗਸੀਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਕੈਂਪਰ ਨੂੰ ਭੁੱਕੀ ਚੂਰਾ ਪੋਸਤ ਅਤੇ ਅਫੀਮ ਸਮੇਤ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਦੇ ਦੋ ਹੋਰ ਸਾਥੀ ਗੁਰਲਾਲ ਸਿੰਘ ਉਰਫ ਲਾਲੀ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦਪੁਰਾ ਜਵਾਹਰਵਾਲਾ ਅਤੇ ਮਨਦੀਪ ਸਿੰਘ ਉਰਫ ਦੀਪ ਪੁੱਤਰ ਰੂਪ ਸਿੰਘ ਵਾਸੀ ਲਹਿਲ ਖੁਰਦ ਦੀ ਗ੍ਰਿਫਤਾਰੀ ਬਾਕੀ ਹੈ। ਇਨ੍ਹਾਂ ਖਿਲਾਫ ਮੁਕੱਦਮਾ ਨੰਬਰ 101 ਅ/ਧ 15,18/61/85 ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਕੀਤਾ ਗਿਆ ਹੈ।
ਮੋਹਿਤ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਕੋਲੋਂ 57 ਕਿਲੋ ਭੁੱਕੀ ਚੂਰਾ ਪੋਸਤ ਅਤੇ 2 ਕਿਲੋ ਅਫੀਮ ਸਮੇਤ ਇਕ ਮੋਟਰ ਸਾਈਕਲ ਪਲਟੀਨਾ ਵੀ ਬਰਾਬਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਰਹਿੰਦੇ ਵਿਆਕਤੀਆਂ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਜਲੰਧਰ ਤੋਂ ਚੰਗੀ ਖਬਰ, 'ਕੋਰੋਨਾ' ਦੇ 23 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ
NEXT STORY