ਜਲੰਧਰ (ਸੋਨੂੰ)— ਕਮਿਸ਼ਨਰੇਟ ਸੀ. ਆਈ. ਏ. ਸਟਾਫ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਅਰਜਿੰਦਰ ਸਿੰਘ ਨੇ ਦੱਸਿਆ ਕਿ ਲਿੰਕ ਰੋਡ ਨੇੜੇ ਪੁਲਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਇਕ ਇੰਡੀਗੋ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁਲਸ ਵੱਲੋਂ ਇਸ ਦੀ ਤਲਾਸ਼ੀ ਲੈਣ ਤੋਂ ਬਾਅਦ ਇਸ 'ਚੋਂ 12 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਬਸਤੀ ਦਾਨਿਸ਼ਮੰਦਾ ਦੇ ਰਹਿਣ ਵਾਲੇ ਸੂਰਜ ਉਰਫ ਸੋਨੂੰ ਪੁੱਤਰ ਅਸ਼ੋਕ ਕੁਮਾਰ ਦੇ ਰੂਪ 'ਚ ਹੋਈ ਹੈ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀ 'ਤੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰੂ ਨਾਨਕ ਸਾਹਿਬ ਤੇ ਸਿੱਖੀ ਸਿਧਾਂਤਾਂ ਖਿਲਾਫ ਕਵਿਤਾ ਲਿਖ ਕੇ ਫੇਸਬੁਕ ਉਤੇ ਕੀਤੀ ਅਪਲੋਡ
NEXT STORY