ਸੰਗਤ ਮੰਡੀ(ਮਨਜੀਤ)— ਪੁਲਸ ਵੱਲੋਂ ਪਿੰਡ ਸੰਗਤ ਕਲਾਂ ਵਿਖੇ ਇਕ ਮੋਟਰਸਾਈਕਲ ਸਵਾਰ ਨੂੰ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 11 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਹੌਲਦਾਰ ਮਹਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਉਕਤ ਸਥਾਨ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਡੱਬਵਾਲੀ ਪਾਸਿਓ ਇਕ ਵਿਅਕਤੀ ਮੋਟਰਸਾਈਕਲ 'ਤੇ ਆ ਰਿਹਾ ਸੀ, ਜਦ ਪੁਲਸ ਵੱਲੋਂ ਉਕਤ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸੀ ਲਈ ਤਾਂ ਉਸ ਕੋਲੋਂ ਹਰਿਆਣਾ ਮਾਰਕਾ ਦੇਸ਼ੀ ਸ਼ਰਾਬ ਦੀਆਂ 11 ਬੋਤਲਾਂ ਬਰਾਮਦ ਹੋਈਆਂ। ਫੜ੍ਹੇ ਗਏ ਵਿਅਕਤੀ ਦੀ ਪਛਾਣ ਜਗਤਾਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਗਹਿਰੀ ਬੁੱਟਰ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ।
ਨਹਿਰ ਕਿਨਾਰੇ ਖੜ੍ਹੇ ਸੀ ਨੌਜਵਾਨ ਤੇ ਵਿਆਹੁਤਾ ਕੁੜੀ, ਫਿਰ ਜੋ ਹੋਇਆ ਦੇਖ ਹੈਰਾਨ ਰਹਿ ਗਏ ਲੋਕ (ਤਸਵੀਰਾਂ)
NEXT STORY