ਨੂਰਪੁਰਬੇਦੀ(ਭੰਡਾਰੀ)— ਨਸ਼ਿਆਂ ਤਹਿਤ ਆਰੰਭੀ ਮੁਹਿੰਮ ਨੂੰ ਤੇਜ਼ ਕਰਦਿਆਂ ਸਥਾਨਕ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਨੂਰਪੁਰਬੇਦੀ ਕੁਲਵੀਰ ਸਿੰਘ ਕੰਗ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਰਾਜ ਕੁਮਾਰ ਜਦੋਂ ਨੂਰਪੁਰਬੇਦੀ ਤੋਂ ਜੱਟਪੁਰ ਦੀ ਤਰਫ ਪੁਲਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ ਤਾਂ ਉਨ੍ਹਾਂ ਪੈਟਰੋਲ ਪੰਪ ਲਾਗੇ ਪੈਦਲ ਆ ਰਹੇ ਇਕ ਮੋਨੇ ਵਿਅਕਤੀ ਨੂੰ ਸ਼ੱਕ ਪੈਣ 'ਤੇ ਰੁਕਣ ਲਈ ਕਿਹਾ। ਪੁਲਸ ਨੂੰ ਦੇਖ ਕੇ ਭੱਜੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਉਸ ਦੇ ਹੱਥ 'ਚ ਫੜੀ ਪਲਾਸਟਿਕ ਦੀ ਕੈਨੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀ ਜਿਸ ਦੀ ਪਛਾਣ ਕਮਲਜੀਤ ਪੁੱਤਰ ਗੁਲਜ਼ਾਰੀ ਲਾਲ ਨਿਵਾਸੀ ਕੰਬਾਲਾ ਸੇਖੋਵਾਲ, ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਮਾਤਾ ਸੁਰਜੀਤ ਕੌਰ ਦੀ ਮੌਤ ਦੇ ਦੁੱਖ ਪ੍ਰਗਟ
NEXT STORY