ਟਾਂਡਾ ਉੜਮੁੜ (ਪੰਡਿਤ)— ਟਾਂਡਾ ਪੁਲਸ ਨੇ ਸਪੈਸ਼ਲ ਬ੍ਰਾਂਚ ਦੀ ਟੀਮ ਦੀ ਮਦਦ ਨਾਲ ਪਿੰਡ ਰੜਾ ਨਜ਼ਦੀਕ ਇਕ ਵਿਆਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕੇ ਸਪੈਸ਼ਲ ਬ੍ਰਾਂਚ ਦੇ ਏ. ਐੱਸ. ਆਈ. ਵਿਪਨ ਕੁਮਾਰ ਅਤੇ ਹੈੱਡ ਕਾਂਸਟੇਬਲ ਜਸਪਾਲ ਸਿੰਘ ਦੀ ਮਦਦ ਨਾਲ ਬਿਆਸ ਦਰਿਆ ਪੁਲ ਨਜ਼ਦੀਕ ਤੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸੂਰਜ ਪੁੱਤਰ ਪਰਮਜੀਤ ਨਿਵਾਸੀ ਵਾਰਡ 14 ਰਿਫਊਜ਼ੀ ਮੁਹੱਲਾ ਥਾਣਾ ਟਾਂਡਾ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਉਕਤ ਦੋਸ਼ੀ ਦੇ ਕਬਜ਼ੇ ਵਿਚੋਂ 6750 ਮਿਲੀਲੀਟਰ ਨਾਜਾਇਜ ਸ਼ਰਾਬ ਬਰਾਮਦ ਕਰਕੇ ਐਕਸਾਈਜ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।
ਰੇਲ ਗੱਡੀ ਦੀ ਸਾਈਡ ਵੱਜਣ ਨਾਲ ਨੌਜਵਾਨ ਦੀ ਮੌਤ
NEXT STORY