ਜਲੰਧਰ (ਗੁਲਸ਼ਨ)— ਜਲੰਧਰ ਦੇ ਰੇਲਵੇ ਸਟੇਸ਼ਨ ਤੋਂ ਪੰਜਾਬ ਪੁਲਸ ਵੱਲੋਂ ਇਕ ਨੌਜਵਾਨ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨੌਜਵਾਨ ਦੀ ਪਛਾਣ ਮੁਨੀਸ਼ ਕੁਮਾਰ ਪੁੱਤਰ ਨਿਸ਼ੀ ਚੰਦ ਕੁਮਾਰ ਸਿੰਘ ਵਾਸੀ ਜ਼ਿਲ੍ਹਾ ਨਾਲੰਦਾ ਬਿਹਾਰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਜੀ. ਆਰ. ਪੀ. ਦੇ ਐੱਸ. ਐੱਚ. ਓ. ਧਰਮਿੰਦਰ ਕਲਿਆਣ ਨੇ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ, ਏ. ਐੱਸ. ਆਈ. ਅਸ਼ੋਕ ਕੁਮਾਰ, ਏ. ਐੱਸ. ਆਈ. ਅਮਰਦੀਪ ਸਿੰਘ ਸਮੇਤ ਪੁਲਸ ਪਾਰਟੀ ਨੇ ਚੈਕਿੰਗ ਦੌਰਾਨ ਪਲੇਟ ਫਾਰਮ ਨੰਬਰ 01 ਰੇਲਵੇ ਸਟੇਸ਼ਨ ਤੋਂ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਭਗਵੰਤ ਮਾਨ ਦੀ ਚੁੱਪੀ ਨੇ ਖੜ੍ਹੇ ਕੀਤੇ ਸਵਾਲ
ਚੈਕਿੰਗ ਦੌਰਾਨ ਉਕਤ ਮੁਲਜ਼ਮ ਦੇ ਕਬਜ਼ੇ ’ਚੋਂ 2 ਦੇਸੀ ਪਿਸਤੌਲਾਂ, ਚਾਰ ਖਾਲੀ ਮੈਗਜ਼ੀਨ ਬਰਾਮਦ ਕੀਤੇ। ਉਸ ਦੇ ਖ਼ਿਲਾਫ਼ ਆਰਮਜ਼ ਐਕਟ ਥਾਣਾ ਜੀ. ਆਰ. ਪੀ. ਜਲੰਧਰ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਇਹ ਪਿਸਤੌਲ ਅਤੇ ਖਾਲੀ ਮੈਗਜ਼ੀਨ ਪਟਨਾ ਬਿਹਾਰ ਤੋਂ ਲੈ ਕੇ ਆਇਆ ਹੈ ਅਤੇ ਅੰਮ੍ਰਿਤਸਰ ’ਚ ਵੇਚਣ ਵਾਲਾ ਸੀ। ਪੁਲਸ ਵੱਲੋਂ ਉਕਤ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਕੋਰੋਨਾ ਨਿਯਮਾਂ ਤੋਂ ਅਜੇ ਨਹੀਂ ਮਿਲੀ ਕੋਈ ਛੋਟ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸ਼ੇਰਪੁਰ ਦੇ ਡਾਕਘਰ ਨੂੰ ਲੱਗੀ ਅੱਗ, ਫਰਨੀਚਰ ਅਤੇ ਹੋਰ ਸਮਾਨ ਸੜਕੇ ਸੁਆਹ
NEXT STORY