ਜਲੰਧਰ(ਰਾਣਾ)— ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਦੇ ਭੋਗਪੁਰ ਪੁਲਸ ਵੱਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਨਾਲ ਗ੍ਰਿਫਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਨੀਵਾਰ ਨੂੰ ਏ. ਐੱਸ. ਆਈ. ਸੁਖਜੀਤ ਸਿੰਘ ਨੇ 158 ਸਾਥੀ ਕਰਮਚਾਰੀਆਂ ਦੇ ਨਾਲ ਨਾਕਾਬੰਦੀ ਦੌਰਾਨ ਸੰਘਵਾਲ ਪੁੱਲੀ 'ਤੇ ਮੌਜੂਦ ਸਨ ਕਿ ਇਸੇ ਦੌਰਾਨ ਵਿਅਕਤੀ ਮੋਟਰਸਾਈਕਲ 'ਤੇ ਕਰਤਾਰਪੁਰ ਸਾਈਡ ਵੱਲੋਂ ਆਉਂਦਾ ਦਿਖਾਈ ਦਿੱਤਾ। ਇਸ ਦੌਰਾਨ ਏ. ਐੱਸ. ਆਈ. ਨੇ ਉਸ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਪੁਲਸ ਨੂੰ ਦੇਖ ਕੇ ਉਹ ਪਿੱਛੇ ਮੁੜਨ ਲੱਗਾ ਤਾਂ ਉਹ ਡਿੱਗ ਗਿਆ। ਏ. ਐੱਸ. ਆਈ. ਨੇ ਤੁਰੰਤ ਸਾਥੀਆਂ ਸਮੇਤ ਉਸ ਨੂੰ ਕਾਬੂ ਕਰ ਲਿਆ।
ਫੜੇ ਗਏ ਦੋਸ਼ੀ ਦੀ ਪਛਾਣ ਗੌਰਵ ਕਪੂਰ ਪੁੱਤਰ ਗੁਲਸ਼ਨ ਕਪੂਰ ਵਾਸੀ ਟਿੱਕਾ ਲੇਹਸਰ ਵਾਰਡ ਨੰਬਰ-5 ਯੌਲਜ ਤਹਿਸੀਲ ਧਰਮਸ਼ਾਲਾ ਜ਼ਿਲਾ ਕਾਗੜਾ ਸਟੇਟ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਤਲਾਸ਼ੀ ਲੈਣ ਦੌਰਾਨ ਉਸ ਕੋਲੋਂ 400 ਨਸ਼ੀਲੇ ਕੈਪਸੂਲ ਅਤੇ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਦੇ ਨਾਲ ਹੀ ਉਸ ਕੋਲੋਂ ਹੀਰੋ-ਹਾਂਡਾ ਲਾਲ ਰੰਗ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਭੋਗਪੁਰ ਪੁਲਸ ਵੱਲੋਂ ਉਸ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਅੱਜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਠੱਗੀ ਮਾਰਨ ਦੇ ਦੋਸ਼ਾਂ 'ਚ ਘਿਰੇ ਪਤੀ-ਪਤਨੀ ਅਤੇ ਪੁੱਤਰ ਬਰੀ
NEXT STORY