ਜਲੰਧਰ (ਮ੍ਰਿਦੁਲ, ਮਾਹੀ)— ਨਾਕਾਬੰਦੀ ਦੌਰਾਨ ਮਕਸੂਦਾਂ ਪੁਲਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਦੇ ਨਾਲ ਗਸ਼ਤ ਦੌਰਾਨ ਨੂਰਪੁਰ ਵਿਖੇ ਮੌਜੂਦ ਸਨ ਕਿ ਇਸੇ ਦੌਰਾਨ ਉਨ੍ਹਾਂ ਨੂੰ ਬੁਲੰਦਪੁਰ ਵੱਲੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਸ਼ੱਕ ਪੈਣ 'ਤੇ ਉਨ੍ਹਾਂ ਨੇ ਵਿਅਕਤੀ ਨੂੰ ਰੋਕਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਪੁਲਸ ਵੱਲੋਂ ਤਲਾਸ਼ੀ ਲੈਣ 'ਤੇ ਉਸ ਦੇ ਕੋਲੋਂ ਚਿੱਟੇ ਰੰਗ ਦੇ ਲਿਫਾਫੇ 'ਚ ਲਪੇਟੀ ਹੋਈ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਫੜੇ ਗਏ ਵਿਅਕਤੀ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਦੇਵ ਰਾਜ ਵਾਸੀ ਵਾਸੀ ਜੈਮਲ ਨਗਰ ਮੁਸਮਾਨ ਕਾਲੋਨੀ ਕਿਸ਼ਨਪੁਰਾ ਵਜੋ ਹੋਈ ਹੈ। ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਟੇਰਿਆਂ ਨੇ ਹਥਿਆਰ ਦੇ ਦਮ 'ਤੇ ਲੁੱਟੀ ਹਾਈਵੇਅ ਤੋਂ ਕਾਰ (ਵੀਡੀਓ)
NEXT STORY