ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ਹਿਰ 'ਚ ਸੋਮਵਾਰ ਸਵੇਰੇ 3 ਨਵੇਂ ਕੇਸ ਆਉਣ ਤੋਂ ਬਾਅਦ ਦੁਪਿਹਰ ਬਾਅਦ ਇਕ ਹੋਰ ਵਿਅਕਤੀ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਕੋਰੋਨਾ ਪਾਜ਼ੇਟਿਵ ਪਾਇਆ ਗਿਆ ਵਿਅਕਤੀ ਬਾਪੂਧਾਮ ਕਾਲੋਨੀ ਦਾ ਰਹਿਣ ਵਾਲਾ ਹੈ, ਜੋ ਕਿ ਪਹਿਲਾਂ ਤੋਂ ਪਾਜ਼ੇਟਿਵ ਮਰੀਜ਼ ਦੇ ਸੰਪਰਕ 'ਚ ਆਇਆ ਹੈ।
ਇਹ ਵੀ ਪੜ੍ਹੋ : ਪਟਿਆਲਾ ਜ਼ਿਲੇ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, 63 ਸਾਲਾ ਮਹਿਲਾ ਨੇ ਤੋੜਿਆ ਦਮ
ਇਸ ਤੋਂ ਪਹਿਲਾਂ ਸੋਮਵਾਰ ਸਵੇਰੇ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ, ਜਿਨ੍ਹਾਂ 'ਚ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਦੇ ਐਨੇਸਥੀਸੀਆ ਵਿਭਾਗ ਦੇ 2 ਡਾਕਟਰਾ ਅਤੇ ਇਕ ਅਟੈਂਡੈਂਟ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ। ਇਸ ਤਰ੍ਹਾਂ ਸੋਮਵਾਰ ਨੂੰ 3 ਨਵੇਂ ਕੇਸ ਆਉਣ ਕਾਰਨ ਸ਼ਹਿਰ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 40 ਹੋ ਗਈ ਹੈ, ਜਦੋਂ ਕਿ ਇਸ ਸਮੇਂ 23 ਕੇਸ ਐਕਟਿਵ ਹਨ।
ਇਹ ਵੀ ਪੜ੍ਹੋ : 'ਕੋਰੋਨਾ' ਨੂੰ ਹਰਾਉਣ ਵਾਲਾ ਸੌਰਵ ਨਹੀਂ ਜਿੱਤ ਸਕਿਆ ਪਰਿਵਾਰ ਦਾ ਦਿਲ, ਨਾਲ ਰੱਖਣ ਤੋਂ ਕੀਤਾ ਇਨਕਾਰ
ਇਹ ਵੀ ਪੜ੍ਹੋ : ਪੰਜਾਬ ਦੀਆਂ ਲੈਬਾਂ 'ਚ ਹੁਣ ਤੱਕ ਹੋ ਚੁੱਕੇ 10,000 ਤੋਂ ਵੱਧ 'ਕੋਰੋਨਾ ਟੈਸਟ'
ਜਲੰਧਰ ਵਾਸੀਆਂ ਲਈ ਰਾਹਤ ਦੀ ਖਬਰ, 236 ਲੋਕਾਂ ਦੀ 'ਕੋਰੋਨਾ' ਰਿਪੋਰਟ ਆਈ ਨੈਗੇਟਿਵ
NEXT STORY