ਫਰੀਦਕੋਟ (ਜਗਤਾਰ ਦੁਸਾਂਝ) : ਫਰੀਦਕੋਟ 'ਚ ਜਲੇਬੀਆਂ ਖਾਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਸਿਹਤ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਨਿਆਮੀ ਵਿੱਚ ਇਕ ਪਰਿਵਾਰ ਨੇ ਜਦੋਂ ਘਰ 'ਚ ਪਈਆਂ ਕਰੀਬ ਹਫਤਾ ਪੁਰਾਣੀਆਂ ਜਲੇਬੀਆਂ ਖਾਧੀਆਂ ਤਾਂ ਉਨ੍ਹਾਂ ਦੀ ਹਾਲਤ ਵਿਗੜ ਗਈ ਤੇ ਉਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਪਰਿਵਾਰ ਦੀ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ, ਜਦੋਂਕਿ ਬਾਕੀ 3 ਮੈਂਬਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਖ਼ਬਰ ਇਹ ਵੀ : ਸੁਖਬੀਰ ਵੱਲੋਂ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ, ਉਥੇ ਕੈਬਨਿਟ ਮੀਟਿੰਗ 'ਚ ਅਹਿਮ ਫ਼ੈਸਲਿਆਂ 'ਤੇ ਮੋਹਰ, ਪੜ੍ਹੋ TOP 10
ਪੀੜਤਾਂ ਦੀ ਰਿਸ਼ਤੇਦਾਰ ਔਰਤ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਬਜ਼ੁਰਗਾਂ ਦੀ ਮੌਤ ਤੋਂ ਬਾਅਦ ਅੰਤਿਮ ਅਰਦਾਸ ਦੌਰਾਨ ਜਲੇਬੀਆਂ ਬਣਾਈਆਂ ਗਈਆਂ ਸਨ। ਕਰੀਬ ਇਕ ਹਫਤਾ ਪਹਿਲਾਂ ਬਣਾਈਆ ਗਈਆਂ ਇਹ ਜਲੇਬੀਆਂ ਖਾਣ ਨਾਲ ਪਰਿਵਾਰ ਦੇ 4 ਮੈਂਬਰਾਂ ਦੀ ਸਿਹਤ ਖਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਇਕ ਔਰਤ ਦੀ ਜਿਸ ਦੀ ਉਮਰ ਕਰੀਬ 65-70 ਸਾਲ ਸੀ, ਦੀ ਮੌਤ ਹੋ ਗਈ, ਜਦੋਂਕਿ ਬਾਕੀ 3 ਮੈਂਬਰਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਇਹ ਪਤਾ ਨਹੀਂ ਲੱਗ ਸਕਿਆ ਕਿ ਜਲੇਬੀਆਂ ਜ਼ਹਿਰੀਲੀਆਂ ਕਿਵੇਂ ਹੋਈਆਂ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 14 ਦਿਨ ਦੀ ਨਿਆਇਕ ਹਿਰਾਸਤ ਭੇਜਿਆ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਰਹੂਮ ਸਿੱਧੂ ਮੂਸੇਵਾਲਾ ਦੀ ਮਾਂ ਨੇ ਬਾਂਹ ’ਤੇ ਬਣਵਾਇਆ ਪੁੱਤ ਦੇ ਨਾਂ ਦਾ ਟੈਟੂ
NEXT STORY