ਜਲੰਧਰ (ਸੁਧੀਰ)–ਕਮਿਸ਼ਨਰੇਟ ਪੁਲਸ ਨੇ ਲਗਭਗ ਢਾਈ ਕਰੋੜ ਰੁਪਏ ਕੀਮਤ ਦੀ ਹੈਰੋਇਨ ਦੀ ਸਪਲਾਈ ਦੇਣ ਦੀ ਫਿਰਾਕ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸੀ. ਆਈ. ਏ. ਟੀਮ ਦੇ ਇੰਚਾਰਜ ਅਸ਼ੋਕ ਸ਼ਰਮਾ ਮਾਤਾ ਰਾਣੀ ਚੌਕ ਮਾਡਲ ਹਾਊਸ ਨੇੜੇ ਪੁਲਸ ਪਾਰਟੀ ਨਾਲ ਮੌਜੂਦ ਸਨ ਤਾਂ ਉਨ੍ਹਾਂ ਬਬਰੀਕ ਚੌਕ ਵੱਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਤਲਾਸ਼ੀ ਲੈਣ ’ਤੇ ਉਕਤ ਵਿਅਕਤੀ ਕੋਲੋਂ ਪੁਲਸ ਨੂੰ ਲਗਭਗ ਅੱਧਾ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਨਿਵਾਸੀ ਖਡੂਰ ਸਾਹਿਬ, ਜ਼ਿਲਾ ਤਰਨਤਾਰਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ : 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ’ਚ ਨਕਲ ਰੋਕਣ ਸਬੰਧੀ PSEB ਦੀ ਸਖ਼ਤੀ, ਜਾਰੀ ਕੀਤੇ ਇਹ ਹੁਕਮ
ਡੀ. ਸੀ. ਪੀ. ਤੇਜਾ ਨੇ ਦੱਸਿਆ ਕਿ ਪੁਲਸ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਹੈਰੋਇਨ ਦੀ ਸਪਲਾਈ ਦੇਣ ਦੀ ਫਿਰਾਕ ਵਿਚ ਘੁੰਮ ਰਿਹਾ ਸੀ, ਜਿਸ ਨੂੰ ਪੁਲਸ ਨੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਵਿਚ ਪਤਾ ਲੱਗਾ ਕਿ ਕਾਬੂ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਲਗਭਗ 10 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਾਬੂ ਵਿਅਕਤੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਪੁਲਸ ਨੂੰ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਮਾਰਕੀਟ ਵਿਚ ਕੀਮਤ ਲਗਭਗ ਢਾਈ ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਕਾਬੂ ਵਿਅਕਤੀ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਚਾਚੇ ਦੀਆਂ ਅੱਖਾਂ ਸਾਹਮਣੇ ਵਾਪਰਿਆ ਦਰਦਨਾਕ ਹਾਦਸਾ, ਵੇਂਹਦਿਆਂ-ਵੇਂਹਦਿਆਂ ਮੌਤ ਦੇ ਮੂੰਹ ’ਚ ਚਲਾ ਗਿਆ 17 ਸਾਲਾ ਭਤੀਜਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ 'ਚ ਘੁੰਮ ਰਹੇ ਬੇਖੋਫ਼ ਲੁੱਟੇਰੇ, ਗੱਡੀ ਰੋਕ ਲੁੱਟੀ 13 ਲੱਖ ਤੋਂ ਵੱਧ ਨਕਦੀ
NEXT STORY