ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ 20 ਨਸ਼ੇ ਦੀਆਂ ਗੋਲੀਆ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਵਿਖੇ ਪੁੱਜੀ ਤਾਂ ਦਾਣਾ ਮੰਡੀ ਦੀ ਦੀਵਾਰ ਦੇ ਨਾਲ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਬੈਕ ਸਾਈਡ ਬਣੇ ਛੋਟੇ ਜਿਹੇ ਸ਼ੈਡ ਹੇਠ ਬੀਰਬਲ ਪੁਤਰ ਰਮੇਸ਼ ਕੁਮਾਰ ਵਾਸੀ ਭਗਵਾਨਪੁਰਾ ਬਸਤੀ ਜਲਾਲਾਬਾਦ ਨੇ ਆਪਣੇ ਹੱਥ ਵਿੱਚ ਕਾਲੇ ਰੰਗ ਦਾ ਲਿਫ਼ਾਫ਼ਾ ਫੜ੍ਹਿਆ ਸੀ, ਜੋ ਪੁਲਸ ਪਾਰਟੀ ਨੂੰ ਦੇਖ ਕੇ ਲਿਫਾਫਾ ਸੁੱਟ ਕੇ ਖਿਸਕਣ ਲੱਗਾ ਤਾਂ ਪੁਲਸ ਨੇ ਉਸਨੂੰ ਕਾਬੂ ਕਰਕੇ ਉਸ ਵੱਲੋਂ ਸੁੱਟੇ ਲਿਫਾਫੇ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਧਾਰਾ 22 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।
ਜਲੰਧਰ 'ਚ ਦੋ ਕਾਰਾਂ ਦੀ ਟੱਕਰ ਮਗਰੋਂ ਵਪਾਰੀ ਦੇ 6 ਲੱਖ ਰੁਪਏ ਹੋਏ ਗਾਇਬ
NEXT STORY