ਫ਼ਿਰੋਜ਼ਪੁਰ (ਖੁੱਲਰ) : ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਕੋਲ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਕਾਸ ਉਰਫ਼ ਗੋਰਾ ਪੁੱਤਰ ਮੰਗਲ ਸਿੰਘ ਵਾਸੀ ਖਟੀਕ ਮੰਡੀ ਫਿਰੋਜ਼ਪੁਰ ਕੈਂਟ ਜੋ ਹੈਰੋਇਨ ਵੇਚਣ ਦਾ ਆਦੀ ਹੈ।
ਉਹ ਇਸ ਸਮੇਂ ਵੀ ਸ਼ਮਸ਼ਾਨਘਾਟ ਰੋਡ ’ਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਉਸ ’ਤੇ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਰੰਗਦਾਰੀ ਲਈ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ : ਦੋਸ਼ੀ 5 ਅਤਿਆਧੁਨਿਕ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY