ਫਿਰੋਜ਼ਪੁਰ (ਕੁਮਾਰ) : ਇੱਥੇ ਏ. ਐੱਸ. ਆਈ. ਅਯੂਬ ਮਸੀਹ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਇੱਕ ਦੋਸ਼ੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਜਦੋਂ ਅਯੂਬ ਮਸੀਹ ਦੀ ਅਗਵਾਈ ਹੇਠ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮਾਈਕਲ ਉਰਫ਼ ਸੈਮੂਅਲ ਨਾਮ ਦਾ ਇੱਕ ਵਿਅਕਤੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।
ਉਹ ਇਸ ਸਮੇਂ ਫਿਰੋਜ਼ਪੁਰ ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ਦੇ ਇੱਕ ਕੁਆਰਟਰ ਵਿੱਚ ਨਾਜਾਇਜ਼ ਸ਼ਰਾਬ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਨਾਮਜ਼ਦ ਦੋਸ਼ੀ ਨੂੰ ਨਾਜਾਇਜ਼ ਸ਼ਰਾਬ ਦੀਆਂ 27 ਬੋਤਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Punjab: ਧੀ ਦਾ ਜਨਮ ਦਿਨ ਮਨਾਉਂਦੇ ਟੱਬਰ ਨੂੰ ਪੈ ਗਏ ਭੜਥੂ! ਪਿਓ ਨੂੰ ਪਿਆ ਜਾਨ ਦਾ ਖੋਅ
NEXT STORY