ਜਲਾਲਾਬਾਦ (ਬਜਾਜ) : ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਸਾਢੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਅਮੀਰ ਖ਼ਾਸ ਵਿਖੇ ਪੁੱਜੇ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦਰਸ਼ਨ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੱਕ ਬਜੀਦਾ ਥਾਣਾ ਸਦਰ ਜਲਾਲਾਬਾਦ ਨਾਜਾਇਜ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ।
ਉਹ ਅੱਜ ਵੀ ਸ਼ਰਾਬ ਵੇਚਣ ਲਈ ਜਲਾਲਾਬਾਦ ਦੀ ਤਰਫੋਂ ਆ ਰਿਹਾ ਹੈ, ਜਿਸਨੂੰ ਰੰਗੇ ਹੱਥੀ ਕਾਬੂ ਕੀਤਾ ਜਾ ਸਕਦਾ ਹੈ। ਇਤਲਾਹ ਠੋਸ ਅਤੇ ਭਰੋਸੇਯੋਗ ਹੋਣ 'ਤੇ ਪੁਲਸ ਪਾਰਟੀ ਨੇ ਨਾਕਾਬੰਦੀ ਕਰਕੇ ਦਰਸ਼ਨ ਸਿੰਘ ਨੂੰ ਸਾਢੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ ਹੈ। ਥਾਣਾ ਅਮੀਰ ਖਾਸ ਦੀ ਪੁਲਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ।
ਪੰਜਾਬ ਦੀ ਧੀ ਨੇ ਕਰਵਾਈ ਬੱਲੇ-ਬੱਲੇ, ਹਿਮਾਚਲ 'ਚ ਬਣੀ ਜੱਜ, ਹਰਸਿਮਰਤ ਬਾਦਲ ਨੇ ਦਿੱਤੀ ਵਧਾਈ
NEXT STORY