ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਕ ਵੱਡੀ ਸਫਲਤਾ 'ਚ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਤੋਂ ਆਈਐਸਆਈ (ਇੰਟਰ-ਸਰਵਿਸਿਜ਼ ਇੰਟੈਲੀਜੈਂਸ) ਏਜੰਟਾਂ ਦੇ ਸੰਪਰਕ ਵਿੱਚ ਸੀ ਅਤੇ ਉਸਨੂੰ ਸਰਹੱਦ ਪਾਰ ਤੋਂ ਇਹ ਖੇਪ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਅੰਮ੍ਰਿਤਸਰ ਦੇ ਘਰਿੰਡਾ ਪੁਲਸ ਸਟੇਸ਼ਨ ਵਿਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DGP ਨੇ ਕੀਤੀ ਹਾਈਲੈਵਲ ਮੀਟਿੰਗ, ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਇੰਨਾ ਪਵੇਗਾ ਮੀਂਹ ਜਿੰਨਾ ਪਿਛਲੇ 80 ਸਾਲਾਂ 'ਚ ਨਹੀਂ ਪਿਆ
NEXT STORY