ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਥਾਣਾ ਛਾਜਲੀ ਦੀ ਪੁਲਸ ਨੇ ਇਕ ਵਿਅਕਤੀ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਮੈਂ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ 'ਚ ਬਾਹੱਦ ਟੀ-ਪੁਆਇੰਟ ਖਡਿਆਲ ਰੋਡ ਮਹਿਲਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਦੋਸ਼ੀ ਅਵਤਾਰ ਸਿੰਘ ਉਰਫ ਲਾਲੀ ਪੁੱਤਰ ਗੁਰਜੰਟ ਸਿੰਘ ਵਾਸੀ ਲਸ਼ਕਰੀ ਪੱਤੀ ਖਡਿਆਲ, ਜਿਸ ਕੋਲ ਨਾਜਾਇਜ਼ ਪਿਸਤੌਲ 32 ਬੋਰ ਦਾ ਅਸਲਾ ਹੈ। ਪੁਲਸ ਨੇ ਸੂਚਨਾ ਦੇ ਆਧਾਰ 'ਤੇ ਰੇਡ ਕਰਦਿਆਂ ਉਕਤ ਦੋਸ਼ੀ ਨੂੰ 32 ਬੋਰ ਦੇਸੀ ਕੱਟਾ ਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ।
ਲੁਟੇਰਿਆਂ ਵੱਲੋਂ ਏ. ਟੀ. ਐੱਮ. ਲੁੱਟਣ ਦੀ ਕੋਸ਼ਿਸ਼
NEXT STORY