ਲੁਧਿਆਣਾ (ਹਿਤੇਸ਼) : ਲੁਧਿਆਣਾ ਦੇ ਐਸ. ਬੀ. ਐਸ. ਨਗਰ ਸਥਿਤ ਜੀ ਬਲਾਕ 'ਚ ਕੋਰੋਨਾ ਵਾਇਰਸ ਦੇ ਨਵੇਂ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ। ਫਿਲਹਾਲ ਉਕਤ ਮਰੀਜ਼ ਡੀ. ਐੱਮ. ਸੀ. ਹਸਪਤਾਲ 'ਚ ਭਰਤੀ ਹੈ। ਉਸ ਦੇ ਘਰ ਦੇ ਬਾਕੀ ਤਿੰਨ ਮੈਂਬਰ ਵੀ ਕੋਰੋਨਾ ਟੈਸਟ ਲਈ ਸਿਵਲ ਹਸਪਤਾਲ ਪਹੁੰਚ ਚੁੱਕੇ ਹਨ। ਫਿਲਹਾਲ ਸਾਵਧਾਨੀ ਦੇ ਤੌਰ 'ਤੇ ਜੀ ਬਲਾਕ ਦੇ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਮਾਤਾ ਨਗਰ 'ਚ ਵੀ ਕੋਰੋਨਾ ਵਾਇਰਸ ਦਸਤਕ ਦੇ ਚੁੱਕਾ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 11821 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦੋਂ ਕਿ ਮੌਜੂਦਾ ਸਮੇਂ ਵੀ 3721 ਵਿਅਕਤੀ ਇਕਾਂਤਵਾਸ ਹਨ। ਬੀਤੇ ਦਿਨ ਵੀ 244 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਦਾ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਨਮੂਨੇ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਨਮੂਨਿਆਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ 'ਚ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ।
ਐਸੋਸੀਏਟ ਸਕੂਲ ਸੰਚਾਲਕਾਂ ਨੇ ਪੀ. ਐੱਸ. ਈ. ਬੀ. ਦੇ ਸੈਕਟਰੀ ਸਾਹਮਣੇ ਜਤਾਏ ਇਤਰਾਜ਼
NEXT STORY