ਹੁਸ਼ਿਆਰਪੁਰ, (ਅਮਰਿੰਦਰ)- ਨਸ਼ਿਆਂ ਦੀ ਸਮੱਗਲਿੰਗ ਕਰਨ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮਾਣਯੋਗ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਆਰ. ਕੇ. ਖੁੱਲਰ ਦੀ ਅਦਾਲਤ ਨੇ ਦੋਸ਼ੀ ਪਾਏ ਜਾਣ 'ਤੇ ਗੁਰਪਿੰਦਰ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਬੱਸੀ ਕਾਸੋਂ ਨੂੰ ਇਕ ਸਾਲ ਦੀ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਆਦੇਸ਼ ਸੁਣਾਏ ਹਨ। ਜੁਰਮਾਨਾ ਅਦਾ ਨਾ ਕੀਤੇ ਜਾਣ ਦੀ ਸੂਰਤ 'ਚ ਇਕ ਮਹੀਨੇ ਦੀ ਕੈਦ ਹੋਰ ਕੱਟਣੀ ਪਵੇਗੀ।
ਵਰਣਨਯੋਗ ਹੈ ਕਿ ਥਾਣਾ ਹਰਿਆਣਾ 'ਚ ਤਾਇਨਾਤ ਏ. ਐੱਸ. ਆਈ. ਅਜੀਤ ਸਿੰਘ ਦੀ ਅਗਵਾਈ 'ਚ ਪਿੰਡ ਕੈਲੋਂ ਦੇ ਕੋਲ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ, ਜੋ ਕਿ ਮੋਟਰਸਾਈਕਲ 'ਤੇ ਆ ਰਿਹਾ ਸੀ, ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਦੋਸ਼ੀ ਦੀ ਪਛਾਣ ਗੁਰਪਿੰਦਰ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਬੱਸੀ ਕਾਸੋਂ ਵਜੋਂ ਹੋਈ ਸੀ, ਜਿਸ ਖਿਲਾਫ਼ ਪੁਲਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਮਾਣਯੋਗ ਅਦਾਲਤ ਨੇ ਇਸ ਕੇਸ ਦੀ ਸੁਣਵਾਈ ਕਰਦਿਆਂ ਉਪਰੋਕਤ ਸਜ਼ਾ ਸੁਣਾਈ ਹੈ।
ਮਿਊਂਸੀਪਲ ਪੈਨਸ਼ਨਰਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ
NEXT STORY