ਬਟਾਲਾ, (ਬੇਰੀ, ਸੈਂਡੀ, ਸਾਹਿਲ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰਦਿਆਂ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਦੋ ਮੌਕੇ ਤੋਂ ਫਰਾਰ ਹੋ ਗਏ।
ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਿੰਡ ਕਠਿਆਲਾ ਵਿਖੇ ਛਾਪੇਮਾਰੀ ਕਰਦਿਆਂ ਉਥੋਂ ਸ਼ਮਸ਼ੇਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕਠਿਆਲਾ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਹੌਲਦਾਰ ਬਲਬੀਰ ਸਿੰਘ ਨੇ ਅਮਰੀਕ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਕਠਿਆਲਾ ਨੂੰ 44 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ। ਪੁਲਸ ਮੁਤਾਬਕ ਉਕਤ ਦੋਵਾਂ ਵਿਰੁੱਧ ਥਾਣਾ ਡੇਰਾ ਬਾਬਾ ਨਾਨਕ ਵਿਖੇ ਐਕਸਾਈਜ਼ ਐਕਟ ਤਹਿਤ ਵੱਖ-ਵੱਖ ਕੇਸ ਦਰਜ ਕਰ ਲਏ ਹਨ।
ਇਸੇ ਤਰ੍ਹਾਂ ਹੌਲਦਾਰ ਗੁਰਜਿੰਦਰ ਸਿੰਘ ਨੇ ਰਾਜਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਕਠਿਆਲਾ ਦੇ ਘਰੋਂ ਛਾਪੇਮਾਰੀ ਦੌਰਾਨ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਜਦਕਿ ਉਕਤ ਔਰਤ ਪੁਲਸ ਨੂੰ ਦੇਖ ਕੇ ਮੌਕੇ ਤੋਂ ਭੱਜ ਗਈ। ਉਧਰ, ਹੌਲਦਾਰ ਸੁਖਵਿੰਦਰ ਸਿੰਘ ਨੇ ਕੰਵਲਜੀਤ ਕੌਰ ਪਤਨੀ ਸੁਲੱਖਣ ਸਿੰਘ ਵਾਸੀ ਕਠਿਆਲਾ ਦੇ ਘਰੋਂ ਇਕ ਚਾਲੂ ਭੱਠੀ, 600 ਕਿਲੋ ਲਾਹਣ ਤੇ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਉਕਤ ਔਰਤ ਵੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਈ। ਪੁਲਸ ਮੁਤਾਬਕ ਉਕਤ ਦੋਵਾਂ ਔਰਤਾਂ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਵੱਖ-ਵੱਖ ਮੁਕੱਦਮੇ ਦਰਜ ਕਰ ਲਏ ਹਨ।
ਰੇਹੜੀ ਹਟਾਉਣ ਤੋਂ ਦੁਖੀ ਹੋ ਨੌਜਵਾਨ ਨੇ ਕੀਤੀ ਆਤਮ-ਹੱਤਿਆ ਦੀ ਕੋਸ਼ਿਸ਼
NEXT STORY